ਕੇਂਦਰ ਦੇ ਆਰਡੀਨੈਂਸ ਖਿਲਾਫ ਐਤਵਾਰ ਨੂੰ ਰਾਮਲੀਲਾ ਮੈਦਾਨ ‘ਚ ਆਮ ਆਦਮੀ ਪਾਰਟੀ ਵੱਲੋ ਮਹਾਂਰੈਲੀ ਕੀਤੀ ਜਾ ਰਹੀ ਹੈ। ਇਸ ਮੈਗਾ ਰੈਲੀ ਵਿੱਚ ਇੱਕ ਲੱਖ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਦਿੱਲੀ ਪੁਲਿਸ ਵੱਲੋਂ ਰੈਲੀ ਵਾਲੀ ਥਾਂ ਅਤੇ ਆਸਪਾਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਰੈਲੀ ਰਾਹੀਂ ਆਮ ਆਦਮੀ ਪਾਰਟੀ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਲੋਕਤੰਤਰ ਖਤਮ ਹੋ ਰਿਹਾ ਹੈ। ਸੁਪਰੀਮ ਕੋਰਟ ਨੇ ਦਿੱਲੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪਰੀਮ ਕੋਰਟ ਨੂੰ ਕਿਉਂ ਨਹੀਂ ਮੰਨਦੇ? ਚੁਣੀ ਹੋਈ ਸਰਕਾਰ ਨੂੰ ਕੰਮ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਅੱਜ ਸੰਵਿਧਾਨ ਬਚਾਉਣ ਦੀ ਲਹਿਰ ਸ਼ੁਰੂ ਹੋ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 12 ਸਾਲ ਪਹਿਲਾਂ ਰਾਮਲੀਲਾ ਮੈਦਾਨ ‘ਚ ਇਕੱਠੇ ਹੋਏ ਸਨ। ਤਾਨਾਸ਼ਾਹੀ ਨੂੰ ਖਤਮ ਕਰਨ ਲਈ ਦੁਬਾਰਾ ਇਕੱਠੇ ਹੋਏ ਹਾਂ। ਇਸ ਮੰਚ ਤੋਂ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜੀ ਗਈ। ਅੱਜ ਤੋਂ ਹੀ ਤਾਨਾਸ਼ਾਹੀ ਵਿਰੁੱਧ ਲੜਾਈ ਸ਼ੁਰੂ ਕੀਤੀ ਹੈ ਅਤੇ ਜਿੱਤਾਂਗੇ
ਦੱਸ ਦਈਏ ਕਿ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਦਿੱਲੀ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਤੋਂ ਵੀ ਲੋਕ ਇਸ ਰੈਲੀ ਵਿੱਚ ਹਿੱਸਾ ਲੈਣ ਲਈ ਆ ਸਕਦੇ ਹਨ। ‘ਆਪ’ ਵੱਲੋ ਇਸ ਰੈਲੀ ਰਾਹੀਂ ਕੇਂਦਰ ਦੇ ਆਰਡੀਨੈਂਸ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ। ਇਸ ਰੈਲੀ ‘ਚ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ।
----------- Advertisement -----------
ਕੇਂਦਰ ਦੇ ਆਰਡੀਨੈਂਸ ਖਿਲਾਫ ‘ਆਪ’ ਦੀ ਮਹਾਂਰੈਲੀ; ਕੇਜਰੀਵਾਲ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ
Published on
----------- Advertisement -----------
----------- Advertisement -----------












