ਆਮ ਆਦਮੀ ਪਾਰਟੀ ਨੇ ਐਮਸੀਡੀ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ, ਸੰਸਦ ਮੈਂਬਰ ਸੰਜੇ ਸਿੰਘ, ਰਾਘਵ ਚੱਢਾ, ਹਰਭਜਨ ਸਿੰਘ, ਸੁਸ਼ੀਲ ਗੁਪਤਾ ਸਮੇਤ ‘ਆਪ’ ਵਿਧਾਇਕਾਂ ਤੇ ਅਹੁਦੇਦਾਰਾਂ ਦੇ ਨਾਂ ਸ਼ਾਮਲ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ 10 ਗਾਰੰਟੀਆਂ ਜਾਰੀ ਕੀਤੀਆਂ ਹਨ। ਦਿੱਲੀ ਵਿੱਚ MCD ਚੋਣਾਂ ਲਈ 4 ਦਸੰਬਰ ਨੂੰ ਵੋਟਿੰਗ ਹੋਵੇਗੀ। ਜਦਕਿ ਨਤੀਜੇ 7 ਦਸੰਬਰ ਨੂੰ ਆਉਣਗੇ।













