September 13, 2026, 10:55 pm
----------- Advertisement -----------
HomeNewsLatest Newsਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਖਰਚੇ...

ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਖਰਚੇ ਜਾਣਗੇ ਲਗਭਗ 7.45 ਕਰੋੜ ਰੁਪਏ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਕਿਹਾ ਕਿ ਜਲੰਧਰ ਵਿੱਖੇ ਜੋਨ-2 ਦੇ 74 ਟਿਊਬਵੈਲਾਂ ਦਾ ਅਤੇ ਜੋਨ-3 ਦੇ 103 ਟਿਊਬਵੈਲਾਂ ਦਾ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਨ ਤੇ ਤਕਰੀਬਨ 2.12 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਜੋਨ-4 ਦੇ 118 ਟਿਊਬਵੈਲਾਂ ਦਾ ਅਤੇ ਜੋਨ-6 ਵਿੱਚ 104 ਟਿਊਬਵੈਲਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਵਾਉਣ ਲਈ ਤਕਰੀਬਨ 1.69 ਅਤੇ 1.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਜਲੰਧਰ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਾਰਡਾਂ ਵਿੱਖੇ ਜਲ ਸਪਲਾਈ ਅਤੇ ਸੀਵਰ ਲਾਈਨਾਂ ਦੇ ਸਾਲਾਨਾ ਰੱਖ-ਰਖਾਅ ਅਤੇ ਆਊਟ ਸੋਰਸ ਅਧਾਰ ਤੇ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...