October 28, 2026, 3:09 pm
----------- Advertisement -----------
HomeNewsBreaking Newsਕੇਦਾਰਨਾਥ ਪੈਦਲ ਯਾਤਰਾ ਦੌਰਾਨ ਵਾਪਰਿਆ ਹਾਦਸਾ, 3 ਦੀ ਮੌਤ, 8 ਲੋਕ ਜ਼ਖਮੀ

ਕੇਦਾਰਨਾਥ ਪੈਦਲ ਯਾਤਰਾ ਦੌਰਾਨ ਵਾਪਰਿਆ ਹਾਦਸਾ, 3 ਦੀ ਮੌਤ, 8 ਲੋਕ ਜ਼ਖਮੀ

Published on

----------- Advertisement -----------

ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ‘ਚ ਕੇਦਾਰਨਾਥ ਤੀਰਥ ਮਾਰਗ ‘ਤੇ ਪੱਥਰ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 8 ਲੋਕ ਜ਼ਖਮੀ ਹੋਏ ਹਨ। ਸ਼ਰਧਾਲੂ ਗੌਰੀਕੁੰਡ ਤੋਂ 3 ਕਿਲੋਮੀਟਰ ਦੂਰ ਚਿਰਵਾਸਾ ਵਿਖੇ ਬਣੇ ਫੁੱਟਪਾਥ ਰਾਹੀਂ ਕੇਦਾਰਨਾਥ ਧਾਮ ਵੱਲ ਜਾ ਰਹੇ ਸਨ ਕਿ ਸਵੇਰੇ 7:30 ਵਜੇ ਦੇ ਕਰੀਬ ਉਨ੍ਹਾਂ ‘ਤੇ ਪੱਥਰ ਵੱਜੇ।

ਹਾਦਸੇ ਦੀ ਜਾਣਕਾਰੀ ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੇ ਨੰਦਨ ਸਿੰਘ ਰਾਜਵਰ ਨੇ ਦਿੱਤੀ ਹੈ। ਰਾਜਵਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਮਹਾਰਾਸ਼ਟਰ ਦੇ ਨਾਗਪੁਰ ਦੇ ਕਿਸ਼ੋਰ ਅਰੁਣ ਪਾਰਟੇ, ਜਾਲਨਾ ਤੋਂ ਸੁਨੀਲ ਮਹਾਦੇਵ ਕਾਲੇ ਅਤੇ ਰੁਦਰਪ੍ਰਯਾਗ ਦੇ ਅਨੁਰਾਗ ਬਿਸ਼ਟ ਸ਼ਾਮਲ ਹਨ।

ਹਾਦਸੇ ਤੋਂ ਬਾਅਦ SDRF ਦੀਆਂ ਟੀਮਾਂ ਨੇ ਮਲਬੇ ‘ਚੋਂ 8 ਲੋਕਾਂ ਨੂੰ ਬਚਾਇਆ। ਇਹ ਸਾਰੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮੌਸਮ ਵਿਭਾਗ ਨੇ ਵੀ ਉੱਤਰਾਖੰਡ ਵਿੱਚ ਅਗਲੇ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਕੁਮਾਉਂ ਖੇਤਰ ਲਈ ਰੈੱਡ ਅਲਰਟ ਅਤੇ ਗੜ੍ਹਵਾਲ ਖੇਤਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 21 ਜੁਲਾਈ ਨੂੰ ਚੰਪਾਵਤ, ਨੈਨੀਤਾਲ ਅਤੇ ਊਧਮ ਸਿੰਘ ਨਗਰ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੌੜੀ, ਪਿਥੌਰਾਗੜ੍ਹ, ਬਾਗੇਸ਼ਵਰ ਅਤੇ ਅਲਮੋੜਾ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਹਰਾਦੂਨ ਸਮੇਤ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚਾਰ ਧਾਮ ਯਾਤਰਾ 10 ਮਈ ਤੋਂ ਸ਼ੁਰੂ ਹੋ ਗਈ ਹੈ।ਕੇਦਾਰਨਾਥ
ਮੰਦਰ ਇਸ ਸਾਲ 10 ਮਈ ਨੂੰ ਸ਼ੁਰੂ ਹੋਈ ਚਾਰਧਾਮ ਯਾਤਰਾ ਦਾ ਹਿੱਸਾ ਹੈ। ਚਾਰ ਧਾਮ ਯਾਤਰਾ, ਜਿਸ ਦੌਰਾਨ ਸ਼ਰਧਾਲੂ ਗੰਗੋਤਰੀ, ਕੇਦਾਰਨਾਥ ਅਤੇ ਬਦਰੀਨਾਥ ਵੀ ਜਾਂਦੇ ਹਨ, ਹਿੰਦੂ ਧਰਮ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ ਆਮ ਤੌਰ ‘ਤੇ ਅਪ੍ਰੈਲ-ਮਈ ਤੋਂ ਅਕਤੂਬਰ-ਨਵੰਬਰ ਤੱਕ ਹੁੰਦੀ ਹੈ। ਇਹ ਮੰਨਿਆ ਜਾਂਦਾ ਹੈ ਕਿ ਚਾਰਧਾਮ ਯਾਤਰਾ ਘੜੀ ਦੀ ਦਿਸ਼ਾ ਵਿੱਚ ਪੂਰੀ ਹੋਣੀ ਚਾਹੀਦੀ ਹੈ। ਇਸ ਲਈ, ਤੀਰਥ ਯਾਤਰਾ ਯਮੁਨੋਤਰੀ ਤੋਂ ਸ਼ੁਰੂ ਹੁੰਦੀ ਹੈ, ਗੰਗੋਤਰੀ ਵੱਲ ਵਧਦੀ ਹੈ, ਕੇਦਾਰਨਾਥ ਦੀ ਯਾਤਰਾ ਕਰਦੀ ਹੈ ਅਤੇ ਅੰਤ ਵਿੱਚ ਬਦਰੀਨਾਥ ਵਿਖੇ ਸਮਾਪਤ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...