September 8, 2026, 2:44 pm
----------- Advertisement -----------
HomeNewsBreaking Newsਮਹਿੰਦਰਗੜ੍ਹ ਡੀਈਓ ਖ਼ਿਲਾਫ਼ ਕਾਰਵਾਈ ਦੇ ਹੁਕਮ, ਸਕੂਲ 'ਚ ਦਾਖਲੇ ’ਤੇ ਪਾਬੰਦੀ

ਮਹਿੰਦਰਗੜ੍ਹ ਡੀਈਓ ਖ਼ਿਲਾਫ਼ ਕਾਰਵਾਈ ਦੇ ਹੁਕਮ, ਸਕੂਲ ‘ਚ ਦਾਖਲੇ ’ਤੇ ਪਾਬੰਦੀ

Published on

----------- Advertisement -----------


ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨਸੀਪੀਸੀ) ਦੇ ਚੇਅਰਮੈਨ ਪ੍ਰਿਯਾਂਕ ਕਾਨੂੰਗੋ ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੇ ਸਬੰਧ ਵਿੱਚ ਸ਼ਨੀਵਾਰ ਨੂੰ ਜੀਐਲ ਪਬਲਿਕ ਸਕੂਲ, ਕਨੀਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਸਕੂਲ ਮੈਨੇਜਮੈਂਟ ਜਵਾਬਦੇਹੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ। ਇਹ ਵੀ ਕਿਹਾ ਕਿ ਜਦੋਂ ਤੱਕ ਸਕੂਲ ਵਿੱਚ ਸੁਰੱਖਿਆ ਖਾਮੀਆਂ ਨੂੰ ਠੀਕ ਨਹੀਂ ਕੀਤਾ ਜਾਂਦਾ ਉਦੋਂ ਤੱਕ ਕੋਈ ਨਵਾਂ ਦਾਖਲਾ ਨਹੀਂ ਹੋਵੇਗਾ।

ਦੱਸ ਦਈਏ ਕਿ ਪ੍ਰਿਯਾਂਕ ਕਾਨੂੰਗੋ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਕਮਿਸ਼ਨ ਵੱਲੋਂ ਆਪਣੀ ਜਾਂਚ ਇਸ ਮੰਤਵ ਨਾਲ ਕੀਤੀ ਜਾਵੇਗੀ ਕਿ ਮਾਮਲੇ ਦੀ ਜਾਂਚ ਸਹੀ ਦਿਸ਼ਾ ਵਿੱਚ ਹੋਵੇ, ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ। ਜਾਂਚ ਰਿਪੋਰਟ ਭਾਰਤ ਸਰਕਾਰ ਨੂੰ ਸੌਂਪੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਜਾਣਕਾਰੀ ਦਿੰਦਿਆਂ ਮਹਿੰਦਰਗੜ੍ਹ ਦੀ ਡੀਸੀ ਮੋਨਿਕਾ ਗੁਪਤਾ ਨੇ ਦੱਸਿਆ ਕਿ 2 ਦਿਨਾਂ ਵਿੱਚ 22 ਸਕੂਲੀ ਵਾਹਨ ਜ਼ਬਤ ਕੀਤੇ ਗਏ ਹਨ। ਜਦੋਂ ਕਿ 58 ਚਲਾਨ ਕੀਤੇ ਗਏ ਹਨ। ਡੀਸੀ ਨੇ ਕਿਹਾ ਕਿ ਜੇਕਰ ਕਿਸੇ ਨਿੱਜੀ ਹਸਪਤਾਲ ਨੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਸਕੂਲੀ ਵਿਦਿਆਰਥੀਆਂ ਤੋਂ ਇਲਾਜ ਦੌਰਾਨ ਪੈਸੇ ਲਏ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਪੈਸੇ ਵਾਪਸ ਕਰੇਗਾ। ਮਾਪਿਆਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਇਸ ਮੌਕੇ ਐਸਪੀ ਅਰਸ਼ ਵਰਮਾ, ਏਡੀਸੀ ਦੀਪਕ ਬਾਬੂਲਾਲ ਕਰਵਾ, ਡੀਐਮਸੀ ਮਹਾਵੀਰ ਪ੍ਰਸਾਦ, ਐਸਡੀਐਮ ਕਨੀਨਾ ਸੁਰਿੰਦਰ ਸਿੰਘ, ਸਕੱਤਰ ਆਰਟੀਏ ਮਨੋਜ ਕੁਮਾਰ, ਸੀਐਮਓ ਡਾ: ਰਮੇਸ਼ ਚੰਦਰ ਆਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਲ ਦੱਤ ਯਾਦਵ, ਡੀਪੀਓ ਸੰਗੀਤਾ ਯਾਦਵ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਡੀਸੀ ਮੋਨਿਕਾ ਗੁਪਤਾ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਕਾਨੂੰਗੋ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਸਕੂਲ ਪ੍ਰਬੰਧਨ ਜਵਾਬਦੇਹੀ ਦਿਸ਼ਾ ਨਿਰਦੇਸ਼ਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਦੀ ਸੁਰੱਖਿਆ ‘ਤੇ ਨਜ਼ਰ ਰੱਖੀ ਜਾਵੇਗੀ। ਸਕੂਲ ਸੇਫਟੀ ਮੈਨੂਅਲ ਮੁਤਾਬਕ ਗਲਤੀ ਕਰਨ ‘ਤੇ ਸਬੰਧਤ ਸਕੂਲ ‘ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਪਹਿਲੀ ਗਲਤੀ ‘ਤੇ ਕੁੱਲ ਮਾਲੀਆ ਦਾ ਇਕ ਫੀਸਦੀ, ਦੂਜੀ ਗਲਤੀ ‘ਤੇ ਤਿੰਨ ਫੀਸਦੀ ਅਤੇ ਤੀਜੀ ਗਲਤੀ ‘ਤੇ 5 ਫੀਸਦੀ ਜੁਰਮਾਨਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੇਰੈਂਟਸ ਟੀਚਰ ਐਸੋਸੀਏਸ਼ਨ ਅਤੇ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਜਾਵੇ। ਹਰ ਜਮਾਤ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...