August 17, 2026, 6:18 pm
----------- Advertisement -----------
HomeNewsEntertainmentਕੋਲਕਾਤਾ ਕਤਲ ਮਾਮਲਾ : ਇਨਸਾਫ ਦੀ ਮੰਗ ਕਰ ਰਹੀ ਅਦਾਕਾਰਾ ਮਿਮੀ ਚੱਕਰਵਰਤੀ...

ਕੋਲਕਾਤਾ ਕਤਲ ਮਾਮਲਾ : ਇਨਸਾਫ ਦੀ ਮੰਗ ਕਰ ਰਹੀ ਅਦਾਕਾਰਾ ਮਿਮੀ ਚੱਕਰਵਰਤੀ ਨੂੰ ਮਿਲੀ ਬਲਾਤਕਾਰ ਦੀ ਧਮਕੀ

Published on

----------- Advertisement -----------

ਕੋਲਕਾਤਾ ਰੇਪ ਅਤੇ ਕਤਲ ਮਾਮਲੇ ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ। ਸੀਬੀਆਈ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੀ ਸਾਬਕਾ ਸੰਸਦ ਮੈਂਬਰ ਅਤੇ ਅਭਿਨੇਤਰੀ ਮਿਮੀ ਚੱਕਰਵਰਤੀ ਨੇ ਮੰਗਲਵਾਰ (20 ਅਗਸਤ) ਨੂੰ ਕਿਹਾ ਕਿ ਜਦੋਂ ਤੋਂ ਉਸ ਨੇ ਕੋਲਕਾਤਾ ਰੇਪ ਅਤੇ ਕਤਲ ਕੇਸ ਨੂੰ ਲੈ ਕੇ ਪੋਸਟ ਸ਼ੇਅਰ ਕੀਤੀ ਹੈ, ਉਦੋਂ ਤੋਂ ਉਸ ਨੂੰ ਸੋਸ਼ਲ ਮੀਡੀਆ ‘ਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਅਸ਼ਲੀਲ ਸੰਦੇਸ਼ ਆ ਰਹੇ ਹਨ।

ਅਦਾਕਾਰਾ ਮਿਮੀ ਚੱਕਰਵਰਤੀ ਨੇ ਸੋਸ਼ਲ ਮੀਡੀਆ ‘ਤੇ ਸਕਰੀਨਸ਼ਾਟ ਸ਼ੇਅਰ ਕਰਦੇ ਹੋਏ ਲਿਖਿਆ, ‘ਅਸੀਂ ਇੱਥੇ ਔਰਤਾਂ ਲਈ ਇਨਸਾਫ਼ ਮੰਗ ਰਹੇ ਹਾਂ, ਠੀਕ ਹੈ? ਇਹ ਉਹਨਾਂ ਵਿੱਚੋਂ ਕੁਝ ਹਨ। ਭੀੜ ਵਿੱਚ ਨਕਾਬਪੋਸ਼ ਵਿਅਕਤੀਆਂ ਵੱਲੋਂ ਬਲਾਤਕਾਰ ਦੀਆਂ ਧਮਕੀਆਂ, ਜੋ ਕਹਿੰਦੇ ਹਨ ਕਿ ਉਹ ਔਰਤਾਂ ਦੇ ਨਾਲ ਖੜ੍ਹੇ ਹਨ, ਆਮ ਹੋ ਗਏ ਹਨ। ਕਿਹੜੀ ਪਰਵਰਿਸ਼ ਅਤੇ ਸਿੱਖਿਆ ਇਸ ਦੀ ਇਜਾਜ਼ਤ ਦਿੰਦੀ ਹੈ?’ ਇਸ ਪੋਸਟ ਵਿੱਚ ਉਸਨੇ ਕੋਲਕਾਤਾ ਪੁਲਿਸ ਦੇ ਸਾਈਬਰ ਸੈੱਲ ਵਿਭਾਗ ਨੂੰ ਵੀ ਟੈਗ ਕੀਤਾ ਹੈ। ਤ੍ਰਿਣਮੂਲ ਕਾਂਗਰਸ ਦੀ ਸਾਬਕਾ ਸੰਸਦ ਮੈਂਬਰ ਅਤੇ ਅਭਿਨੇਤਰੀ ਮਿਮੀ ਚੱਕਰਵਰਤੀ ਨੇ 14 ਅਗਸਤ ਦੀ ਰਾਤ ਨੂੰ ਆਯੋਜਿਤ ਪ੍ਰਦਰਸ਼ਨ ‘ਚ ਹਿੱਸਾ ਲਿਆ। ਇਸ ਪ੍ਰਦਰਸ਼ਨ ‘ਚ ਉਨ੍ਹਾਂ ਤੋਂ ਇਲਾਵਾ ਰਿਧੀ ਸੇਨ, ਅਰਿੰਦਮ ਸਿਲ ਅਤੇ ਮਧੂਮਿਤਾ ਸਰਕਾਰ ਵਰਗੀਆਂ ਅਭਿਨੇਤਰੀਆਂ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਮਿਮੀ ਚੱਕਰਵਰਤੀ 2019 ਤੋਂ 2024 ਤੱਕ ਜਾਦਵਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...