ਅਧੀਰ ਰੰਜਨ ਚੌਧਰੀ ਨੇ ਪੱਛਮੀ ਬੰਗਾਲ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਪੱਛਮੀ ਬੰਗਾਲ ਦੇ ਇੰਚਾਰਜ ਗੁਲਾਮ ਅਹਿਮਦ ਮੀਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਰਿਪੋਰਟਸ ਦੀ ਮੰਨੀਏ ਤਾਂ ਅਧੀਰ ਰੰਜਨ ਚੌਧਰੀ ਨੇ ਸੋਮਵਾਰ (29 ਜੁਲਾਈ) ਨੂੰ ਦਿੱਲੀ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਬੈਠਕ ਕੀਤੀ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਅਧੀਰ ਰੰਜਨ ਚੌਧਰੀ ਨੂੰ ਬੰਗਾਲ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਗਿਆ।
ਅਧੀਰ ਰੰਜਨ ਚੌਧਰੀ 1999 ਤੋਂ ਲਗਾਤਾਰ ਬਹਿਰਾਮਪੁਰ ਲੋਕ ਸਭਾ ਸੀਟ ਤੋਂ ਜਿੱਤਦੇ ਆ ਰਹੇ ਸਨ। ਪਰ ਲੋਕ ਸਭਾ ਚੋਣਾਂ 2024 ਵਿੱਚ ਉਹ ਟੀਐਮਸੀ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਯੂਸਫ ਪਠਾਨ ਤੋਂ ਹਾਰ ਗਏ ਸਨ। ਅਧੀਰ ਰੰਜਨ ਚੌਧਰੀ ਦੇ ਅਸਤੀਫੇ ਤੋਂ ਬਾਅਦ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸੂਬੇ ‘ਚ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਕੌਣ ਸੰਭਾਲੇਗਾ।
----------- Advertisement -----------
ਅਧੀਰ ਰੰਜਨ ਚੌਧਰੀ ਨੇ ਬੰਗਾਲ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Published on
----------- Advertisement -----------
----------- Advertisement -----------












