June 10, 2026, 4:48 am
----------- Advertisement -----------
HomeNewsBreaking Newsਅਡਵਾਨੀ 7 ਦਿਨਾਂ 'ਚ ਦੂਜੀ ਵਾਰ ਹਸਪਤਾਲ 'ਚ ਦਾਖਲ

ਅਡਵਾਨੀ 7 ਦਿਨਾਂ ‘ਚ ਦੂਜੀ ਵਾਰ ਹਸਪਤਾਲ ‘ਚ ਦਾਖਲ

Published on

----------- Advertisement -----------
  • ਰਾਤ 9 ਵਜੇ ਦਿੱਲੀ ਦੇ ਅਪੋਲੋ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
  • ਡਾਕਟਰਾਂ ਦੀ ਟੀਮ ਕਰ ਰਹੀ ਨਿਗਰਾਨੀ, ਹਾਲਤ ਸਥਿਰ

ਨਵੀਂ ਦਿੱਲੀ, 4 ਜੁਲਾਈ 2024 – ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ 7 ਦਿਨਾਂ ‘ਚ ਦੂਜੀ ਵਾਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿੱਚ ਕੁਝ ਸਮੱਸਿਆ ਮਹਿਸੂਸ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਰਾਤ 9 ਵਜੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਲਿਆਂਦਾ ਗਿਆ। ਲਾਲ ਕ੍ਰਿਸ਼ਨ ਅਡਵਾਨੀ ਇਸ ਸਮੇਂ ਡਾ: ਵਿਨੀਤ ਸੂਰੀ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੀ ਸਿਹਤ ਸਥਿਰ ਹੈ।

ਇਸ ਤੋਂ ਪਹਿਲਾਂ 26 ਜੂਨ ਨੂੰ ਵੀ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਯੂਰੋਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਡਾਕਟਰਾਂ ਨੇ ਦੱਸਿਆ ਸੀ ਕਿ ਅਡਵਾਨੀ ਦਾ ਇੱਕ ਛੋਟਾ ਜਿਹਾ ਅਪਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਅਗਲੇ ਦਿਨ ਉਸ ਨੂੰ ਛੁੱਟੀ ਦੇ ਦਿੱਤੀ ਗਈ।

31 ਮਾਰਚ ਨੂੰ ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ 2015 ਵਿੱਚ, ਅਡਵਾਨੀ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...