ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੜਕ ਤੋਂ ਲੈ ਕੇ ਟਵਿਟਰ ਤੱਕ ਹਲਚਲ ਮਚਾ ਦਿੱਤੀ ਹੈ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਮਨੀਸ਼ ਬੇਕਸੂਰ ਹਨ। ਉਪ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਬਾਰੇ ਮੁੱਖ ਮੰਤਰੀ ਨੇ ਕਿਹਾ, ‘‘ਉਨ੍ਹਾਂ ਦੀ ਗ੍ਰਿਫ਼ਤਾਰੀ ਗੰਦੀ ਰਾਜਨੀਤੀ ਹੈ। ਮਨੀਸ਼ ਦੀ ਗ੍ਰਿਫਤਾਰੀ ਕਾਰਨ ਲੋਕਾਂ ‘ਚ ਕਾਫੀ ਗੁੱਸਾ ਹੈ। ਹਰ ਕੋਈ ਦੇਖ ਰਿਹਾ ਹੈ। ਲੋਕ ਸਭ ਕੁਝ ਸਮਝ ਰਹੇ ਹਨ। ਲੋਕ ਇਸ ਦਾ ਜਵਾਬ ਦੇਣਗੇ। ਇਹ ਸਾਡੇ ਹੌਂਸਲੇ ਨੂੰ ਹੋਰ ਹੁਲਾਰਾ ਦੇਵੇਗਾ। ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ।
ਮਨੀਸ਼ ਬੇਕਸੂਰ ਹੈ। ਉਸ ਦੀ ਗ੍ਰਿਫਤਾਰੀ ਗੰਦੀ ਰਾਜਨੀਤੀ ਹੈ। ਮਨੀਸ਼ ਦੀ ਗ੍ਰਿਫਤਾਰੀ ਕਾਰਨ ਲੋਕਾਂ ‘ਚ ਕਾਫੀ ਗੁੱਸਾ ਹੈ। ਹਰ ਕੋਈ ਦੇਖ ਰਿਹਾ ਹੈ। ਲੋਕ ਸਭ ਕੁਝ ਸਮਝ ਰਹੇ ਹਨ। ਲੋਕ ਇਸ ਦਾ ਜਵਾਬ ਦੇਣਗੇ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਘਰ ਪਹੁੰਚੇ ਹਨ। ਸੀਬੀਆਈ ਨੇ ਮਨੀਸ਼ ਸਿਸੋਦੀਆ ਤੋਂ ਅੱਠ ਘੰਟੇ ਪੁੱਛਗਿੱਛ ਕੀਤੀ। ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਸੀਬੀਆਈ ਹੈੱਡਕੁਆਰਟਰ ਵਿੱਚ ਤਲਬ ਕੀਤਾ ਸੀ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 19 ਫਰਵਰੀ ਨੂੰ ਤਲਬ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਸੀਬੀਆਈ ਨੂੰ ਦਿੱਲੀ ਦੇ ਬਜਟ ਦੇ ਕੰਮ ਕਾਰਨ 26 ਫਰਵਰੀ ਨੂੰ ਪੇਸ਼ ਹੋਣ ਦੀ ਬੇਨਤੀ ਕੀਤੀ ਸੀ।












