August 9, 2026, 3:03 pm
----------- Advertisement -----------
HomePunjabbusinessਕੇਂਦਰ ਸਰਕਾਰ ਵੱਲੋਂ ਭਰਤੀਆਂ ਦਾ ਐਲਾਨ, ਜਾਣੋ ਕਿੰਨੀ ਹੋਵੇਗੀ ਤਨਖਾਹ ਅਤੇ ਉਮਰ...

ਕੇਂਦਰ ਸਰਕਾਰ ਵੱਲੋਂ ਭਰਤੀਆਂ ਦਾ ਐਲਾਨ, ਜਾਣੋ ਕਿੰਨੀ ਹੋਵੇਗੀ ਤਨਖਾਹ ਅਤੇ ਉਮਰ ਸੀਮਾ

Published on

----------- Advertisement -----------

ਕੇਂਦਰ ਸਰਕਾਰ ਨੇ ਅੱਜ ਫੌਜ ਵਿੱਚ ਭਰਤੀ ਲਈ ‘ਅਗਨੀਪਥ ਭਰਤੀ ਯੋਜਨਾ’ ਸ਼ੁਰੂ ਕੀਤੀ ਹੈ। ਭਾਰਤੀ ਸੈਨਾ ਦੀਆਂ ਤਿੰਨ ਸ਼ਾਖਾਵਾਂ – ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਭਰਤੀ ਲਈ ਇਹ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲ ਤੱਕ ਰੱਖਿਆ ਬਲ ਵਿੱਚ ਸੇਵਾ ਕਰਨੀ ਪਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਯੋਜਨਾ ਦਾ ਐਲਾਨ ਕੀਤਾ ਹੈ।
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਕਿਹਾ, ਇਸ ਯੋਜਨਾ ਨਾਲ ਨੌਜਵਾਨਾਂ ਨੂੰ ਫੌਜ ‘ਚ ਭਰਤੀ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ, ਇਹ ਯੋਜਨਾ ਰੱਖਿਆ ਬਲਾਂ ਦੇ ਖਰਚੇ ਅਤੇ ਉਮਰ ਪ੍ਰੋਫਾਈਲ ਨੂੰ ਘਟਾਉਣ ਲਈ ਸਰਕਾਰ ਦੇ ਯਤਨਾਂ ਦਾ ਇੱਕ ਹਿੱਸਾ ਹੈ।
ਅਗਨੀਪਥ ਯੋਜਨਾ ਤਹਿਤ ਹਰ ਸਾਲ ਲਗਭਗ 45,000 ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਨੌਜਵਾਨਾਂ ਦੀ ਉਮਰ 17.5 ਤੋਂ 21 ਸਾਲ ਦਰਮਿਆਨ ਹੋਵੇਗੀ। ਉਨ੍ਹਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਸੇਵਾ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਚਾਰ ਸਾਲਾਂ ਵਿੱਚੋਂ 6 ਮਹੀਨਿਆਂ ਲਈ ਸੈਨਿਕਾਂ ਨੂੰ ਮੁੱਢਲੀ ਸਿਖਲਾਈ ਦਿੱਤੀ ਜਾਵੇਗੀ। ਸੈਨਿਕਾਂ ਨੂੰ 30 ਹਜ਼ਾਰ ਤੋਂ 40 ਹਜ਼ਾਰ ਤੱਕ ਤਨਖਾਹ ਅਤੇ ਹੋਰ ਲਾਭ ਦਿੱਤੇ ਜਾਣਗੇ। ਉਹ ਤਿੰਨਾਂ ਸੇਵਾਵਾਂ ਦੇ ਸਥਾਈ ਸਿਪਾਹੀਆਂ ਵਾਂਗ ਪੁਰਸਕਾਰ, ਮੈਡਲ ਅਤੇ ਬੀਮਾ ਕਵਰ ਲੈਣ ਦੇ ਹੱਕਦਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...