September 14, 2026, 4:27 pm
----------- Advertisement -----------
HomeNewsLatest Newsਭਾਰਤ ਬੰਦ ਦਾ ਅਸਰ: ਦੇਸ਼ ਭਰ 'ਚ ਕੁੱਲ 529 ਟਰੇਨਾਂ ਰੱਦ

ਭਾਰਤ ਬੰਦ ਦਾ ਅਸਰ: ਦੇਸ਼ ਭਰ ‘ਚ ਕੁੱਲ 529 ਟਰੇਨਾਂ ਰੱਦ

Published on

----------- Advertisement -----------

ਫੌਜ ਦੀ ਅਗਨੀਪਥ ਯੋਜਨਾ ਦਾ ਕਈ ਰਾਜਾਂ ਵਿੱਚ ਵਿਰੋਧ ਹੋ ਰਿਹਾ ਹੈ। ਕਈ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਰੇਲਵੇ ਨੇ ਆਰਪੀਐਫ ਅਤੇ ਜੀਆਰਪੀ ਨੂੰ ਅਲਰਟ ਮੋਡ ‘ਤੇ ਰੱਖਿਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਖਿਲਾਫ ਗੰਭੀਰ ਧਾਰਾਵਾਂ ‘ਚ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਰੇਲ ਮੰਤਰਾਲੇ ਨੇ ਕਿਹਾ ਹੈ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਹੋ ਰਹੇ ਅੰਦੋਲਨ ਕਾਰਨ 181 ਮੇਲ ਐਕਸਪ੍ਰੈਸ ਅਤੇ 348 ਯਾਤਰੀ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। 4 ਮੇਲ ਐਕਸਪ੍ਰੈਸ ਅਤੇ 6 ਪੈਸੇਂਜਰ ਟਰੇਨਾਂ ਨੂੰ ਅੰਸ਼ਕ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਰੇਲਗੱਡੀ ਨੂੰ ਡਾਇਵਰਟ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਸ਼ਿਵਾਜੀ ਬ੍ਰਿਜ ਸਟੇਸ਼ਨ ‘ਤੇ 40 ਮਿੰਟ ਤੱਕ ਰੇਲ ਗੱਡੀ ਰੋਕੀ ਰੱਖੀ। ਬਾਅਦ ਵਿੱਚ ਪੁਲੀਸ ਨੇ ਰੇਲ ਰੋਕ ਕੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਦਿੱਲੀ ਆਰਪੀਐਫ ਦੇ ਸੁਰੱਖਿਆ ਕਮਿਸ਼ਨਰ ਏ.ਪੀ. ਜੋਸੀਆ ਨੇ ਦੱਸਿਆ ਕਿ ਰੇਲਵੇ ਦੀ ਸੰਪਤੀ ਦੀ ਸੁਰੱਖਿਆ ਅਤੇ ਜਨਤਾ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਭਰੋਸਾ ਦਿਵਾਉਣਾ ਹੈ ਕਿ ਸੁਰੱਖਿਆ ਬਲ ਚੌਕਸ ਹਨ। ਅਸੀਂ ਰੇਲ ਸੰਪਤੀਆਂ ਨੂੰ ਬਚਾਉਣ ਵਿੱਚ ਕਾਮਯਾਬ ਰਹੇ ਹਾਂ। ਇਸ ਦੇ ਨਾਲ ਹੀ ਤਾਮਿਲਨਾਡੂ ਵਿੱਚ ਭਾਰਤ ਬੰਦ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਲਈ ਅਗਲੇ ਹੁਕਮਾਂ ਤੱਕ ਦੱਖਣੀ ਰੇਲਵੇ ਦੇ ਚੇਨਈ ਡਿਵੀਜ਼ਨ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...