September 19, 2026, 6:45 pm
----------- Advertisement -----------
HomeNewsLatest NewsAIMIM ਮੁਖੀ ਅਸਦੁਦੀਨ ਓਵੈਸੀ ਦੇ ਘਰ 'ਤੇ ਪਥਰਾਅ

AIMIM ਮੁਖੀ ਅਸਦੁਦੀਨ ਓਵੈਸੀ ਦੇ ਘਰ ‘ਤੇ ਪਥਰਾਅ

Published on

----------- Advertisement -----------

ਦਿੱਲੀ ਵਿੱਚ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਦੇ ਘਰ ’ਤੇ ਪਥਰਾਅ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਐਤਵਾਰ ਸ਼ਾਮ ਕਰੀਬ 5.30 ਵਜੇ ਵਾਪਰੀ। ਉਦੋਂ ਓਵੈਸੀ ਜੈਪੁਰ ਵਿੱਚ ਸਨ। 36 ਅਸ਼ੋਕਾ ਰੋਡ ਸਥਿਤ ਇਸ ਮਕਾਨ ਵਿੱਚ ਕੰਮ ਕਰਦੇ ਲੋਕਾਂ ਨੇ ਓਵੈਸੀ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਓਵੈਸੀ ਨੇ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ।
ਦੱਸ ਦਈਏ ਕਿ ਓਵੈਸੀ ਨੇ ਦੇਰ ਰਾਤ 1 ਵਜੇ ਹਮਲੇ ਦੇ ਵੀਡੀਓ ਟਵੀਟ ਵੀ ਕੀਤੇ। ਜਿਸ ਵਿੱਚ ਉਨ੍ਹਾਂ ਲਿਖਿਆ- “ਮੇਰੇ ਦਿੱਲੀ ਵਾਲੇ ਘਰ ‘ਤੇ ਫਿਰ ਹਮਲਾ ਹੋਇਆ ਹੈ। 2014 ਤੋਂ ਬਾਅਦ ਇਹ ਚੌਥੀ ਘਟਨਾ ਹੈ। ਇਸ ਤੋਂ ਪਹਿਲਾਂ ਜਦੋਂ ਮੈਂ ਜੈਪੁਰ ਤੋਂ ਵਾਪਸ ਆਇਆ ਸੀ ਅਤੇ ਮੇਰੇ ਘਰੇਲੂ ਨੌਕਰ ਨੇ ਮੈਨੂੰ ਦੱਸਿਆ ਕਿ ਬਦਮਾਸ਼ਾਂ ਦੇ ਝੁੰਡ ਨੇ ਪਥਰਾਅ ਕੀਤਾ, ਜਿਸ ਨਾਲ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਦਿੱਲੀ ਪੁਲਿਸ ਨੂੰ ਚਾਹੀਦਾ ਹੈ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਏ।”
ਇੱਕ ਹੋਰ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ- “ਇਹ ਚਿੰਤਾਜਨਕ ਹੈ ਕਿ ਇਹ ਇੱਕ ਉੱਚ ਸੁਰੱਖਿਆ ਖੇਤਰ ਵਿੱਚ ਵਾਪਰਿਆ ਹੈ। ਮੈਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਉਹ ਜਾਂਚ ਲਈ ਮੇਰੇ ਘਰ ਪਹੁੰਚੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...