June 6, 2026, 9:30 am
----------- Advertisement -----------
HomeNewsBreaking Newsਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

Published on

----------- Advertisement -----------

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਭਾਜਪਾ ਸਮੇਤ 44 ਪਾਰਟੀਆਂ ਨੇ ਹਿੱਸਾ ਲਿਆ। ਮੀਟਿੰਗ ਦੀ ਪ੍ਰਧਾਨਗੀ ਰਾਜਨਾਥ ਸਿੰਘ ਨੇ ਕੀਤੀ। ਇਸ ਵਿੱਚ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਵਿਰੋਧੀ ਪੱਖ ਤੋਂ ਕਾਂਗਰਸ, ਆਪ, ਏਆਈਐਮਆਈਐਮ, ਵਾਈਐਸਆਰਸੀਪੀ ਅਤੇ ਹੋਰ ਪਾਰਟੀਆਂ ਨੇ ਹਿੱਸਾ ਲਿਆ।

ਦੱਸ ਦਈਏ  ਕਾਂਗਰਸ ਨੇ ਲੋਕ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ਦੀ ਮੰਗ ਕੀਤੀ ਹੈ। ਨਾਲ ਹੀ ਕਿਹਾ- NEET ਮੁੱਦੇ ‘ਤੇ ਲੋਕ ਸਭਾ ‘ਚ ਚਰਚਾ ਹੋਣੀ ਚਾਹੀਦੀ ਹੈ। ਸਪਾ ਨੇਤਾ ਰਾਮ ਗੋਪਾਲ ਯਾਦਵ ਨੇ ਯੂਪੀ ਕੰਵਰ ਯਾਤਰਾ ਰੂਟ ‘ਤੇ ਦੁਕਾਨਾਂ ‘ਤੇ ਨੇਮ ਪਲੇਟਾਂ ਲਗਾਉਣ ਦਾ ਮੁੱਦਾ ਉਠਾਇਆ।

ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਬੈਠਕ ‘ਚ ਜੇਡੀਯੂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ, ਵਾਈਐੱਸਆਰਸੀਪੀ ਨੇ ਵੀ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕੀਤੀ।

ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨਹੀਂ ਆਈ। ਪਾਰਟੀ ਨੇਤਾ ਡੇਰੇਕ ਓ ਬ੍ਰਾਇਨ ਨੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਕੋਲਕਾਤਾ ‘ਚ ਪ੍ਰੋਗਰਾਮ ਹੈ, ਇਸ ਲਈ ਉਹ ਬੈਠਕ ‘ਚ ਸ਼ਾਮਲ ਨਹੀਂ ਹੋ ਸਕਣਗੇ।

ਇਸਤੋਂ ਇਲਾਵਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ- ਅਸੀਂ ਸਰਬ-ਪਾਰਟੀ ਮੀਟਿੰਗ ਤੋਂ ਬਾਅਦ ਲਾਭਦਾਇਕ ਚਰਚਾ ਕੀਤੀ , ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ, ਅਸੀਂ ਬਹੁਤ ਲਾਭਦਾਇਕ ਚਰਚਾ ਕੀਤੀ। ਮੈਂ ਸਾਰੀਆਂ ਪਾਰਟੀਆਂ ਦੇ ਫਲੋਰ ਲੀਡਰਾਂ ਦਾ ਧੰਨਵਾਦ ਕਰਨਾ ਚਾਹਾਂਗਾ ਜਿਨ੍ਹਾਂ ਨੇ ਚੰਗੇ ਸੁਝਾਅ ਦਿੱਤੇ। ਅਸੀਂ ਸੰਸਦ ਦੇ ਸਾਰੇ ਸਦਨਾਂ ਦੇ ਨੇਤਾਵਾਂ ਤੋਂ ਸੁਚਾਰੂ ਢੰਗ ਨਾਲ ਸੁਝਾਅ ਲਏ ਹਨ, ਇਹ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਦੀ ਜ਼ਿੰਮੇਵਾਰੀ ਹੈ। ਨਾਲ ਹੀ ਅਪੀਲ ਕੀਤੀ ਕਿ ਅਸੀਂ ਲੋਕਤੰਤਰ ਦੀ ਮਜ਼ਬੂਤੀ ਲਈ ਵਚਨਬੱਧ ਹਾਂ। ਸਰਕਾਰ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੰਸਦ ਵਿੱਚ ਕਿਸੇ ਵੀ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ।

ਸੰਸਦ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਾਨਸੂਨ ਸੈਸ਼ਨ ਦੌਰਾਨ ਸਰਬ ਪਾਰਟੀ ਮੀਟਿੰਗ ਬੁਲਾਈ ਜਾਂਦੀ ਹੈ। ਕਿਸੇ ਨਾ ਕਿਸੇ ਮੁੱਦੇ ‘ਤੇ ਵਿਰੋਧੀ ਧਿਰ ਅਤੇ ਸਰਕਾਰ ਵਿਚਾਲੇ ਹਮੇਸ਼ਾ ਟਕਰਾਅ ਦੀ ਸਥਿਤੀ ਬਣੀ ਰਹਿੰਦੀ ਹੈ, ਜਿਸ ਕਾਰਨ ਸੰਸਦ ‘ਚ ਹੰਗਾਮਾ ਹੁੰਦਾ ਹੈ ਅਤੇ ਸੈਸ਼ਨ ਠੀਕ ਤਰ੍ਹਾਂ ਨਾਲ ਨਹੀਂ ਚੱਲਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...