ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਯਾਨੀ ਕਿ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਸਾਲ ਇਹ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਵੇਗੀ ਜੋ 31 ਅਗਸਤ ਤੱਕ ਚੱਲੇਗੀ। ਅਧਿਕਾਰੀਆਂ ਮੁਤਾਬਕ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟ੍ਰੈਕ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਦੋਵਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਰਜਿਸਟ੍ਰੇਸ਼ਨ ਔਨਲਾਈਨ ਅਤੇ ਔਫਲਾਈਨ ਦੋਵੇਂ ਤਰ੍ਹਾਂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ 13 ਤੋਂ 70 ਸਾਲ ਦੀ ਉਮਰ ਦੇ ਲੋਕ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਾਰੇ ਤੀਰਥ ਸਥਾਨਾਂ ਲਈ ਸਿਹਤ ਸਰਟੀਫਿਕੇਟ ਲਾਜ਼ਮੀ ਹੈ। ਇਸ ਦੇ ਨਾਲ ਹੀ 6 ਹਫ਼ਤੇ ਜਾਂ ਇਸ ਤੋਂ ਵੱਧ ਉਮਰ ਦੀਆਂ ਗਰਭਵਤੀ ਔਰਤਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੈ।
ਇਸ ਯਾਤਰਾ ਲਈ ਪੰਜਾਬ ਨੈਸ਼ਨਲ ਬੈਂਕ ਦੀਆਂ 316, ਐਸਬੀਆਈ ਬੈਂਕ ਦੀਆਂ 99, ਜੰਮੂ-ਕਸ਼ਮੀਰ ਦੀਆਂ 90 ਅਤੇ ਯੈੱਸ ਬੈਂਕ ਦੀਆਂ 37 ਸ਼ਾਖਾਵਾਂ ਵਿੱਚ ਆਫ਼ਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਸ਼ਰਧਾਲੂ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਯਾਤਰਾ ਲਈ ਆਨਲਾਈਨ ਅਪਲਾਈ ਵੀ ਕਰ ਸਕਦੇ ਹਨ।
----------- Advertisement -----------
ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, ਜਾਣੋ ਇਸ ਨਾਲ ਜੁੜੀ ਸਾਰੀ ਪ੍ਰਕਿਰਿਆ
Published on
----------- Advertisement -----------
----------- Advertisement -----------












