December 9, 2024, 11:33 am
----------- Advertisement -----------
HomeNewsBreaking News29 ਜੂਨ ਤੋਂ ਸ਼ੁਰੂ ਹੋਵੇਗੀ ਰਹੀ ਹੈ ਅਮਰਨਾਥ ਯਾਤਰਾ, ਕਦੋਂ ਸ਼ੁਰੂ ਹੋਵੇਗੀ...

29 ਜੂਨ ਤੋਂ ਸ਼ੁਰੂ ਹੋਵੇਗੀ ਰਹੀ ਹੈ ਅਮਰਨਾਥ ਯਾਤਰਾ, ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ? ਪੜੋ ਵੇਰਵਾ

Published on

----------- Advertisement -----------


ਅਮਰਨਾਥ ਯਾਤਰਾ 2024 ਦੀਆਂ ਤਿਆਰੀਆਂ ਕਰ ਰਹੇ ਸ਼ਰਧਾਲੂਆਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਮਰਨਾਥ ਯਾਤਰਾ 2024 ਇਸ ਵਾਰ 29 ਜੂਨ ਤੋਂ ਸ਼ੁਰੂ ਹੋਈ ਹੈ। ਇਸ ਵਾਰ ਯਾਤਰਾ ਸਿਰਫ 40 ਦਿਨਾਂ ਲਈ ਹੋਵੇਗੀ ਅਤੇ ਇਹ 19 ਅਗਸਤ 2024 ਨੂੰ ਖਤਮ ਹੋਵੇਗੀ।

ਦੱਸ ਦਈਏ ਕਿ 15 ਅਪ੍ਰੈਲ, 2024 ਤੋਂ ਸ਼ੁਰੂ ਹੋਣ ਵਾਲੀ ਯਾਤਰਾ ‘ਤੇ ਜਾਣ ਤੋਂ ਪਹਿਲਾਂ ਸ਼ਰਧਾਲੂਆਂ ਦੀ ਅਗਾਊਂ ਰਜਿਸਟ੍ਰੇਸ਼ਨ ਜ਼ਰੂਰੀ ਹੈ। ਯਾਤਰਾ ‘ਤੇ ਜਾਣ ਦੇ ਚਾਹਵਾਨ ਸ਼ਰਧਾਲੂ ਅਧਿਕਾਰਤ ਵੈੱਬਸਾਈਟ https://jksasb.nic.in ‘ਤੇ ਰਜਿਸਟਰ ਕਰ ਸਕਦੇ ਹਨ। ਇਸ ਤੋਂ ਇਲਾਵਾ ਮੋਬਾਈਲ ਐਪਲੀਕੇਸ਼ਨ ਸ਼੍ਰੀ ਅਮਰਨਾਥ ਜੀ ਯਾਤਰਾ ਰਾਹੀਂ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

ਇਸਤੋਂ ਇਲਾਵਾ ਅਮਰਨਾਥ ਯਾਤਰਾ ਦੀ ਸ਼ੁਰੂਆਤ ਤੋਂ ਬਾਅਦ ਪਵਿੱਤਰ ਗੁਫਾ ਤੋਂ ਸਵੇਰ ਅਤੇ ਸ਼ਾਮ ਦੀ ਆਰਤੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਲੋਕ ਵੈੱਬਸਾਈਟ ਅਤੇ ਐਪ ਰਾਹੀਂ ਆਰਤੀ ਵਿੱਚ ਹਿੱਸਾ ਲੈ ਸਕਦੇ ਹਨ।

ਅਮਰਨਾਥ ਯਾਤਰਾ ‘ਤੇ ਜਾਣ ਵਾਲਿਆਂ ਲਈ ਦਿਸ਼ਾ-ਨਿਰਦੇਸ਼ –

1. ਯਾਤਰੀਆਂ ਦੀ ਅਗਾਊਂ ਰਜਿਸਟ੍ਰੇਸ਼ਨ 15 ਅਪ੍ਰੈਲ 2024 ਤੋਂ ਮਨੋਨੀਤ ਬੈਂਕ ਸ਼ਾਖਾਵਾਂ ਰਾਹੀਂ ਸ਼ੁਰੂ ਹੋਵੇਗੀ।

2. ਯਾਤਰਾ ਲਈ 13 ਸਾਲ ਤੋਂ ਘੱਟ ਜਾਂ 70 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂ ਅਤੇ 6 ਹਫ਼ਤਿਆਂ ਤੋਂ ਵੱਧ ਦੀ ਗਰਭਵਤੀ ਔਰਤ ਨੂੰ ਰਜਿਸਟਰ ਨਹੀਂ ਕੀਤਾ ਜਾਵੇਗਾ।

3. ਯਾਤਰਾ 2024 ਲਈ, ਮਨੋਨੀਤ ਬੈਂਕ ਸ਼ਾਖਾਵਾਂ ਰਾਹੀਂ ਅਗਾਊਂ ਰਜਿਸਟ੍ਰੇਸ਼ਨ ਰੀਅਲ-ਟਾਈਮ ਆਧਾਰ ‘ਤੇ ਬਾਇਓਮੀਟ੍ਰਿਕ eKYC ਪ੍ਰਮਾਣੀਕਰਨ ਰਾਹੀਂ ਕੀਤੀ ਜਾਵੇਗੀ।

4. ਰਜਿਸਟ੍ਰੇਸ਼ਨ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਕੀਤੀ ਜਾਵੇਗੀ।

5. ਦਿਲਚਸਪੀ ਰੱਖਣ ਵਾਲੇ ਯਾਤਰੀ 8 ਅਪ੍ਰੈਲ 2024 ਨੂੰ ਜਾਂ ਇਸ ਤੋਂ ਬਾਅਦ ਕਿਸੇ ਅਧਿਕਾਰਤ ਡਾਕਟਰ ਤੋਂ ਜਾਰੀ ਵੈਧ ਲਾਜ਼ਮੀ ਸਿਹਤ ਸਰਟੀਫਿਕੇਟ (CHC), ਆਧਾਰ ਕਾਰਡ, ਸਰਕਾਰ ਦੁਆਰਾ ਮਾਨਤਾ ਪ੍ਰਾਪਤ ਵੈਧ ਪਛਾਣ ਪੱਤਰ ਨਾਲ ਯਾਤਰਾ 2024 ਲਈ ਰਜਿਸਟਰ ਕਰ ਸਕਦੇ ਹਨ।

6. ਯਾਤਰਾ 2024 ਲਈ ਮਨੋਨੀਤ ਬੈਂਕਾਂ ਰਾਹੀਂ ਰਜਿਸਟ੍ਰੇਸ਼ਨ ਦੀ ਫੀਸ 150 ਰੁਪਏ ਹਰੇਕ ਵਿਅਕਤੀ ਹੈ।

7. ਰਜਿਸਟਰਡ ਯਾਤਰੀ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਡਿਵੀਜ਼ਨ ਦੇ ਵੱਖ-ਵੱਖ ਸਥਾਨਾਂ ‘ਤੇ ਸਥਾਪਿਤ ਕਿਸੇ ਵੀ ਕੇਂਦਰ ਤੋਂ RFID ਕਾਰਡ ਲੈਣਾ ਹੋਵੇਗਾ।

8. ਕਿਸੇ ਵੀ ਯਾਤਰੀ ਨੂੰ ਬਿਨਾਂ ਵੈਧ RF ਆਈਡੀ ਕਾਰਡ ਦੇ ਡੋਮੇਲ/ਚੰਦਨਵਾੜੀ ਵਿਖੇ ਐਂਟਰੀ ਕੰਟਰੋਲ ਗੇਟ ਨੂੰ ਪਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

9. CHC ਦੇ ਫਾਰਮੈਟ ਦੇ ਨਾਲ ਮਨੋਨੀਤ ਬੈਂਕ ਸ਼ਾਖਾਵਾਂ ਦੀ ਸੂਚੀ ਅਤੇ CHC ਜਾਰੀ ਕਰਨ ਲਈ ਅਧਿਕਾਰਤ ਡਾਕਟਰਾਂ/ਮੈਡੀਕਲ ਸੰਸਥਾਵਾਂ ਦੀ ਸੂਚੀ SASB ਦੀ ਵੈੱਬਸਾਈਟ ‘ਤੇ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਅਦਾਲਤ ਨੇ ਪੁਲਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖਿਲਾਫ ਵਾਰੰਟ ਕੀਤੇ ਜਾਰੀ

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਸਮੇਤ ਦੋ...

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...