ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ 4 ਜੂਨ ਨੂੰ ਦੋ ਦਿਨਾਂ ਦੌਰੇ ‘ਤੇ ਭਾਰਤ ਆਉਣਗੇ। ਇੱਥੇ ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ। ਆਸਟਿਨ ਨੇ ਹਾਲ ਹੀ ਵਿੱਚ ਜਾਪਾਨ, ਸਿੰਗਾਪੁਰ, ਫਰਾਂਸ ਅਤੇ ਭਾਰਤ ਦੇ ਦੌਰੇ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਉਹ ਰਾਜਨਾਥ ਸਿੰਘ ਅਤੇ ਹੋਰ ਨੇਤਾਵਾਂ ਨੂੰ ਮਿਲਣ ਲਈ ਭਾਰਤ ਆਉਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਆਸਟਿਨ ਪਹਿਲਾਂ ਜਾਪਾਨ ਦੀ ਯਾਤਰਾ ਕਰਨਗੇ, ਜਿੱਥੇ ਉਹ ਜਾਪਾਨ ਦੇ ਰੱਖਿਆ ਮੰਤਰੀ ਯਾਸੁਕਾਸੂ ਹਮਾਦਾ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਜਾਪਾਨ ਤੋਂ ਬਾਅਦ ਉਹ ਸਿੰਗਾਪੁਰ ਜਾਣਗੇ। ਸਿੰਗਾਪੁਰ ਦੌਰਾ ਖਤਮ ਹੋਣ ਤੋਂ ਬਾਅਦ ਆਸਟਿਨ ਜਲਦੀ ਹੀ ਭਾਰਤ ਆਉਣਗੇ ਅਤੇ ਇੱਥੇ ਦੋ ਦਿਨਾਂ ਦੌਰੇ ਤੋਂ ਬਾਅਦ ਫਰਾਂਸ ਜਾਣਗੇ।
----------- Advertisement -----------
ਦੋ ਦਿਨਾਂ ਦੌਰੇ ‘ਤੇ ਭਾਰਤ ਆਉਣਗੇ ਅਮਰੀਕਾ ਦੇ ਰੱਖਿਆ ਮੰਤਰੀ, ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
Published on
----------- Advertisement -----------
----------- Advertisement -----------












