ਆਪਣੇ ਅਮਰੀਕਾ ਦੌਰੇ ਦੇ ਆਖਰੀ ਦਿਨ ਰਾਹੁਲ ਗਾਂਧੀ ਨੇ ਵਾਸ਼ਿੰਗਟਨ ਡੀਸੀ ਵਿੱਚ ਅਮਰੀਕੀ ਕਾਂਗਰਸ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਰੇਬਰਨ ਹਾਊਸ ‘ਚ ਹੋਈ ਇਸ ਬੈਠਕ ‘ਚ ਭਾਰਤ ਵਿਰੋਧੀ ਬਿਆਨ ਦੇਣ ਵਾਲੇ ਇਲਹਾਨ ਉਮਰ ਵੀ ਮੌਜੂਦ ਸਨ।
ਦੱਸ ਦਈਏ ਰਾਹੁਲ ਦੀ ਇਲਹਾਨ ਨਾਲ ਮੁਲਾਕਾਤ ਤੋਂ ਬਾਅਦ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਈ ਭਾਜਪਾ ਨੇਤਾਵਾਂ ਨੇ ਰਾਹੁਲ ਨੂੰ ਮਿਲਣ ਲਈ ਉਨ੍ਹਾਂ ਦੀ ਆਲੋਚਨਾ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਰੋਧੀ ਬੋਲਣਾ ਅਤੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨਾਲ ਖੜ੍ਹਨਾ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਦਤ ਬਣ ਗਈ ਹੈ।
ਜੰਮੂ-ਕਸ਼ਮੀਰ ‘ਚ ਦੇਸ਼-ਵਿਰੋਧੀ ਅਤੇ ਰਾਖਵਾਂਕਰਨ ਵਿਰੋਧੀ ਏਜੰਡੇ ਦਾ ਸਮਰਥਨ ਕਰਨਾ ਹੋਵੇ ਜਾਂ ਵਿਦੇਸ਼ੀ ਮੰਚਾਂ ‘ਤੇ ਭਾਰਤ ਵਿਰੋਧੀ ਬੋਲਣਾ ਹੋਵੇ, ਰਾਹੁਲ ਗਾਂਧੀ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਭਾਜਪਾ ਦੇ ਬੁਲਾਰੇ ਸੰਜੂ ਵਰਮਾ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਰਾਹੁਲ ਸੱਤਾ ਵਿਚ ਆਉਣ ਲਈ ਬੇਤਾਬ ਹਨ, ਇਸੇ ਲਈ ਉਹ ਇਕ ਕੱਟੜਪੰਥੀ ਨੇਤਾ ਨੂੰ ਮਿਲ ਰਹੇ ਹਨ।