September 3, 2026, 11:36 am
----------- Advertisement -----------
HomeNewsLatest Newsਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਭਾਰਤੀਆਂ ਦੀ ਮੌਤ

ਅਮਰੀਕਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 4 ਭਾਰਤੀਆਂ ਦੀ ਮੌਤ

Published on

----------- Advertisement -----------

ਅਮਰੀਕੀ ਸੂਬੇ ਟੈਕਸਾਸ ਦੇ ਏਨਾ ਸ਼ਹਿਰ ‘ਚ ਸੜਕ ਹਾਦਸੇ ‘ਚ ਚਾਰ ਭਾਰਤੀਆਂ ਦੀ ਮੌਤ ਹੋ ਗਈ ਹੈ। ਚਾਰੇ ਵਿਅਕਤੀ ਬੈਂਟਨਵਿਲੇ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਐਸਯੂਵੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ SUV ਨੂੰ ਅੱਗ ਲੱਗ ਗਈ।
ਟੱਕਰ ਕਾਰਨ ਚਾਰੇ ਵਿਅਕਤੀ ਕਾਰ ‘ਚ ਹੀ ਫਸ ਗਏ ਅਤੇ ਉਹ ਸੜ ਗਏ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਆਰੀਅਨ ਰਘੂਨਾਥ ਓਰਮਾਪਤੀ ਅਤੇ ਫਾਰੂਕ ਸ਼ੇਖ ਵਾਸੀ ਹੈਦਰਾਬਾਦ, ਲੋਕੇਸ਼ ਪਲਚਰਲਾ ਵਾਸੀ ਤੇਲੰਗਾਨਾ ਅਤੇ ਦਰਸ਼ਿਨੀ ਵਾਸੂਦੇਵਨ ਵਾਸੀ ਤਾਮਿਲਨਾਡੂ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਾਰਾਂ ਨੇ ਬੈਂਟਨਵਿਲੇ ਵੱਲ ਜਾਣ ਲਈ ਐਪ ਦੀ ਮਦਦ ਨਾਲ ਕਾਰਪੂਲ ਕੀਤੀ ਸੀ। ਇਸ ਟੱਕਰ ਵਿੱਚ ਕੁੱਲ ਪੰਜ ਵਾਹਨ ਸ਼ਾਮਲ ਸਨ। ਹਾਦਸੇ ‘ਚ ਲਾਸ਼ਾਂ ਇਸ ਤਰ੍ਹਾਂ ਸੜ ਗਈਆਂ ਕਿ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਿਲ ਸੀ। ਬਾਅਦ ਵਿੱਚ ਜਾਂਚ ਅਧਿਕਾਰੀਆਂ ਨੇ ਇੱਕ ਕਾਰ ਪੂਲਿੰਗ ਐਪ ਦੀ ਮਦਦ ਨਾਲ ਚਾਰ ਮ੍ਰਿਤਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ। ਹਾਦਸੇ ‘ਚ ਜਾਨ ਗੁਆਉਣ ਵਾਲੀ ਦਰਸ਼ਨੀ ਦੇ ਪਿਤਾ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਮਦਦ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...