ਰੁਪਏ ਵਿੱਚ ਅੱਜ ਗਿਰਾਵਟ ਦਰਜ ਕੀਤੀ ਗਈ ਜਿਸ ਤੋਂ ਬਾਅਦ ਡਾਲਰ ਦੇ ਮੁਕਾਬਲੇ ਰੁਪਿਆ 18 ਮਹੀਨਿਆਂ ਦੇ ਹੇਠਲੇ ਪੱਧਰ ਤੇ ਆ ਗਿਆ ਹੈ। ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ ਅੱਠ ਪੈਸੇ ਦੀ ਗਿਰਾਵਟ ਨਾਲ 75.68 ‘ਤੇ ਪਹੁੰਚ ਗਿਆ। ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਮਹੀਨਿਆਂ ਦੇ ਹੇਠਲੇ ਪੱਧਰ 75.60 ‘ਤੇ ਪਹੁੰਚ ਗਿਆ ਸੀ। ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਅੱਠ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
1 ਜੁਲਾਈ, 2020 ਤੋਂ ਬਾਅਦ ਦਾ ਸਭ ਤੋਂ ਹੇਠਲਾ ਪੱਧਰ ਹੈ। ਉਸ ਸਮੇਂ ਰੁਪਿਆ 75.59 ‘ਤੇ ਬੰਦ ਹੋਇਆ ਸੀ। ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 75.45 ਦੇ ਪੱਧਰ ‘ਤੇ ਬੰਦ ਹੋਇਆ ਸੀ। ਮੁਦਰਾ ਮਾਹਿਰਾਂ ਦਾ ਕਹਿਣਾ ਹੈ ਕਿ ਰੁਪਿਆ ਦਬਾਅ ਵਿੱਚ ਬਣਿਆ ਹੋਇਆ ਹੈ ਅਤੇ ਕੁਝ ਮਾਹਰ ਕਹਿੰਦੇ ਹਨ ਕਿ ਜੇਕਰ ਅਮਰੀਕੀ ਫੈਡਰਲ ਰਿਜ਼ਰਵ ਨਰਮ ਮੁਦਰਾ ਨੀਤੀ ਨੂੰ ਵਾਪਸ ਲੈ ਲੈਂਦਾ ਹੈ ਤਾਂ ਇਹ ਰਿਕਾਰਡ ਹੇਠਲੇ ਪੱਧਰ ਤੋਂ ਵੀ ਹੇਠਾਂ ਜਾ ਸਕਦਾ ਹੈ।