November 12, 2026, 6:17 pm
----------- Advertisement -----------
HomeNewsBreaking Newsਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਹੋਇਆ ਕੋਰੋਨਾ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਹੋਇਆ ਕੋਰੋਨਾ

Published on

----------- Advertisement -----------

ਨਵੀਂ ਦਿੱਲੀ, 18 ਜੁਲਾਈ 2024 – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਵ੍ਹਾਈਟ ਹਾਊਸ ਨੇ ਵੀਰਵਾਰ ਨੂੰ ਕਿਹਾ ਕਿ ਉਹ ਇਕੱਲੇ ਰਹਿ ਕੇ ਆਪਣਾ ਕੰਮ-ਕਾਰ ਕਰਨਗੇ। ਇਕ ਦਿਨ ਪਹਿਲਾਂ ਹੀ ਉਨ੍ਹਾਂ ਕਿਹਾ ਸੀ ਕਿ ਜੇਕਰ ਡਾਕਟਰਾਂ ਨੇ ਉਨ੍ਹਾਂ ਨੂੰ ਅਨਫਿੱਟ ਐਲਾਨ ਦਿੱਤਾ ਤਾਂ ਉਹ ਰਾਸ਼ਟਰਪਤੀ ਚੋਣ ਦੀ ਦੌੜ ਤੋਂ ਬਾਹਰ ਹੋ ਜਾਣਗੇ।

ਉਸ ਨੇ ਇਹ ਗੱਲ ਅਮਰੀਕੀ ਨਿਊਜ਼ ਚੈਨਲ ਬੀਈਟੀ ਨੂੰ ਦਿੱਤੇ ਇੱਕ ਰਿਕਾਰਡ ਕੀਤੇ ਇੰਟਰਵਿਊ ਵਿੱਚ ਕਹੀ। ਇਹ ਇੰਟਰਵਿਊ ਇੱਕ ਦਿਨ ਪਹਿਲਾਂ (17 ਜੁਲਾਈ) ਨੂੰ ਟੈਲੀਕਾਸਟ ਕੀਤੀ ਗਈ ਸੀ। ਬਾਇਡਨ ਨੇ ਪਹਿਲੀ ਵਾਰ ਜਨਤਕ ਤੌਰ ‘ਤੇ ਇਹ ਗੱਲ ਕਹੀ ਸੀ।

ਜਦੋਂ ਬਾਇਡਨ ਨੂੰ ਉਨ੍ਹਾਂ ਦੀ ਖਰਾਬ ਸਿਹਤ ਅਤੇ ਡੈਮੋਕ੍ਰੇਟਿਕ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਲਈ ਚੱਲ ਰਹੀ ਖਿੱਚੋਤਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਡਾਕਟਰ ਮੈਨੂੰ ਅਣਫਿੱਟ ਜਾਂ ਕਿਸੇ ਬਿਮਾਰੀ ਤੋਂ ਪੀੜਤ ਪਾਉਂਦੇ ਹਨ ਤਾਂ ਇਹ ਸਮੱਸਿਆ ਹੈ।

ਦੋ ਹਫਤੇ ਪਹਿਲਾਂ ਆਈ ਐਕਸੀਓਸ ਦੀ ਰਿਪੋਰਟ ਨੇ ਬਾਇਡਨ ਦੀ ਖਰਾਬ ਸਿਹਤ ‘ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਰਿਪੋਰਟ ਮੁਤਾਬਕ ਬਾਇਡਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਕੰਮ ਕਰ ਸਕਦੇ ਹਨ। ਵ੍ਹਾਈਟ ਹਾਊਸ ਦੇ ਕਰਮਚਾਰੀਆਂ ਦੇ ਹਵਾਲੇ ਨਾਲ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ, ਬਾਇਡਨ ਦਿਨ ਵਿੱਚ ਸਿਰਫ 6 ਘੰਟੇ ਕੰਮ ਕਰਨ ਦੇ ਯੋਗ ਹਨ।

ਇਸ ਤੋਂ ਪਹਿਲਾਂ 28 ਜੂਨ ਨੂੰ ਆਪਣੇ ਪਹਿਲੇ ਰਾਸ਼ਟਰਪਤੀ ਭਾਸ਼ਣ ‘ਚ ਬਾਇਡਨ ਕਈ ਮੌਕਿਆਂ ‘ਤੇ ਬਿਨਾਂ ਸੋਚੇ ਸਮਝੇ ਬੋਲ ਰਹੇ ਸਨ। ਉਸ ਨੂੰ ਕਈ ਵਾਰ ਲੜ-ਖੜਾਉਂਦੇ ਵੀ ਦੇਖਿਆ ਗਿਆ, ਜਿਸ ਕਾਰਨ ਉਹ ਬਹਿਸ ਵਿਚ ਹਾਰ ਗਏ। ਇਸ ਤੋਂ ਬਾਅਦ ਨਾਟੋ ਸੰਮੇਲਨ ਦੌਰਾਨ ਬਾਇਡਨ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਰਾਸ਼ਟਰਪਤੀ ਪੁਤਿਨ ਤੱਕ ਕਹਿ ਦਿੱਤਾ।

ਇਸ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਆਪਣੀ ਗਲਤੀ ਫੇਰ ਦੁਹਰਾਈ ਅਤੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਨਾਂ ਭੁੱਲ ਕੇ ਉਨ੍ਹਾਂ ਨੂੰ ਡੋਨਾਲਡ ਟਰੰਪ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...