July 29, 2026, 12:15 pm
----------- Advertisement -----------
HomeNewsLatest Newsਅਮਿਤ ਸ਼ਾਹ ਨੇ ਸ਼੍ਰੀ ਅਮਰਨਾਥ ਯਾਤਰਾ ਲਈ ਸੁਰੱਖਿਆ ਤਿਆਰੀਆਂ ਨੂੰ ਲੈ ਕੇ...

ਅਮਿਤ ਸ਼ਾਹ ਨੇ ਸ਼੍ਰੀ ਅਮਰਨਾਥ ਯਾਤਰਾ ਲਈ ਸੁਰੱਖਿਆ ਤਿਆਰੀਆਂ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ

Published on

----------- Advertisement -----------

ਸ਼੍ਰੀ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸ਼੍ਰੀ ਅਮਰਨਾਥ ਯਾਤਰਾ ਦੀਆਂ ਸੁਰੱਖਿਆ ਤਿਆਰੀਆਂ ਨੂੰ ਲੈ ਕੇ ਗ੍ਰਹਿ ਮੰਤਰਾਲੇ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਦੱਸ ਦਈਏ ਕਿ ਇਹ ਯਾਤਰਾ ਦੋ ਸਾਲਾਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ਜੰਮੂ-ਕਸ਼ਮੀਰ ਸਰਕਾਰ ਅਤੇ ਪ੍ਰਸ਼ਾਸਨ ਯਾਤਰਾ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਸਾਲ ਰਿਕਾਰਡ ਯਾਤਰੀਆਂ ਦੀ ਆਮਦ ਨੂੰ ਦੇਖਦੇ ਹੋਏ ਸੁਰੱਖਿਆ ਦੇ ਨਾਲ-ਨਾਲ ਸਿਹਤ ਪ੍ਰਬੰਧ ਵੀ ਮਜ਼ਬੂਤ ​​ਕੀਤੇ ਜਾ ਰਹੇ ਹਨ। ਭਗਤਾਂ ਦੀ ਸਿਹਤ ਸੰਭਾਲ ਲਈ 800 ਡਾਕਟਰਾਂ ਨੂੰ ਯੋਗ ਮੈਡੀਕਲ ਸਟਾਫ਼ ਨਾਲ ਯਾਤਰਾ ਦੇ ਰਸਤੇ ‘ਤੇ ਤਾਇਨਾਤ ਕੀਤਾ ਜਾਵੇਗਾ। ਦੱਸ ਦਈਏ ਕਿ ਅਮਰਨਾਥ ਯਾਤਰਾ ਦੀ ਸੁਰੱਖਿਆ ਲਈ 12,000 ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਲ ਜੰਮੂ-ਕਸ਼ਮੀਰ ਪੁਲਿਸ ਦੀ ਇੱਕ ਟੀਮ ਤਾਇਨਾਤ ਕੀਤੀ ਜਾਵੇਗੀ। ਇਸ ਯਾਤਰਾ ਵਿੱਚ ਤਿੰਨ ਲੱਖ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਅਮਰਨਾਥ ਯਾਤਰਾ 11 ਅਗਸਤ ਨੂੰ ਸਮਾਪਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...