November 14, 2026, 10:50 pm
----------- Advertisement -----------
HomeNewsBreaking Newsਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੌਰਵ ਗਾਂਗੁਲੀ ਦੇ ਘਰ ਕੀਤਾ ਡਿਨਰ, ਗਾਂਗੁਲੀ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੌਰਵ ਗਾਂਗੁਲੀ ਦੇ ਘਰ ਕੀਤਾ ਡਿਨਰ, ਗਾਂਗੁਲੀ ਨੇ ਕਿਹਾ, ਇਹ ਮੁਲਾਕਾਤ ਸਿਆਸੀ ਨਹੀਂ

Published on

----------- Advertisement -----------

ਕੋਲਕਾਤਾ, 7 ਮਈ 2022 – ਪੱਛਮੀ ਬੰਗਾਲ ਦੇ ਦੌਰੇ ‘ਤੇ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਸੀਸੀਆਈ ਮੁਖੀ ਅਤੇ ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਦੇ ਘਰ ਰਾਤ ਦਾ ਖਾਣਾ ਖਾਧਾ। ਗਾਂਗੁਲੀ ਨੇ ਅੱਜ ਇਸ ਮੁਲਾਕਾਤ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਸੀ ਕਿ ਇਹ ਮੁਲਾਕਾਤ ਸਿਆਸੀ ਨਹੀਂ ਹੈ। ਉਹ ਸ਼ਾਹ ਨੂੰ ਇੱਕ ਦਹਾਕੇ ਤੋਂ ਜਾਣਦੇ ਹਨ ਅਤੇ ਕਈ ਵਾਰ ਮਿਲੇ ਹਨ। ਇਹ ਵੀ ਇੱਕ ਆਮ ਮੁਲਾਕਾਤ ਸੀ। ਬੀਤੀ 6 ਮਈ ਦੀ ਸ਼ਾਮ ਨੂੰ ਗ੍ਰਹਿ ਮੰਤਰੀ ਬਾਡੀਗਾਰਡਾਂ ਨਾਲ ਘਿਰੀ ਚਿੱਟੇ ਰੰਗ ਦੀ SUV ਵਿੱਚ ਗਾਂਗੁਲੀ ਦੇ ਘਰ ਪਹੁੰਚੇ। ਸ਼ਾਹ ਕਾਰ ਦੀ ਅਗਲੀ ਸੀਟ ‘ਤੇ ਬੈਠਾ ਸੀ। ਅਮਿਤ ਸ਼ਾਹ ਨੂੰ ਦੇਖਣ ਲਈ ਸੜਕਾਂ ‘ਤੇ ਲੋਕਾਂ ਦੀ ਭੀੜ ਜਮ੍ਹਾ ਹੋ ਗਈ ਸੀ। ਉਨ੍ਹਾਂ ਨਮਸਤੇ ਦੇ ਇਸ਼ਾਰੇ ਨਾਲ ਲੋਕਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਸ ਮੁਲਾਕਾਤ ਤੋਂ ਪਹਿਲਾਂ ਗਾਂਗੁਲੀ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ, “ਅਮਿਤ ਸ਼ਾਹ ਸ਼ਾਮ ਨੂੰ ਉਸ ਦੇ ਘਰ ਆਉਣਗੇ। ਉਨ੍ਹਾਂ ਨੇ ਮੇਰਾ ਸੱਦਾ ਸਵੀਕਾਰ ਕਰ ਲਿਆ ਹੈ। ਅਸੀਂ ਬਹੁਤ ਸਾਰੀਆਂ ਗੱਲਾਂ ਕਰਨੀਆਂ ਹਨ। ਮੈਂ ਉਨ੍ਹਾਂ ਨੂੰ 2008 ਤੋਂ ਜਾਣਦਾ ਹਾਂ। ਜਦੋਂ ਮੈਂ ਖੇਡਦਾ ਸੀ ਤਾਂ ਅਸੀਂ ਮਿਲਦੇ ਸੀ। ਮੈਂ ਉਸਦੇ ਬੇਟੇ ਨਾਲ ਕੰਮ ਕਰਦਾ ਹਾਂ। ਇਹ ਇੱਕ ਪੁਰਾਣੀ ਸਾਂਝ ਹੈ।” ਦੱਸ ਦੇਈਏ ਕਿ ਕੇਂਦਰੀ ਮੰਤਰੀ ਦੇ ਬੇਟੇ ਜੈ ਸ਼ਾਹ ਵੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਵਿੱਚ ਆਨਰੇਰੀ ਸਕੱਤਰ ਦੇ ਰੂਪ ਵਿੱਚ ਸਾਬਕਾ ਕ੍ਰਿਕਟਰ ਦੇ ਸਹਿਯੋਗੀ ਹਨ।

ਦਰਅਸਲ ਅਮਿਤ ਸ਼ਾਹ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ ‘ਤੇ ਹਨ। ਕੋਲਕਾਤਾ ਦੇ ਕਾਸ਼ੀਪੁਰ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ (ਬੀਜੇਵਾਈਐਮ) ਦੇ ਕਾਰਕੁਨ ਅਰਜੁਨ ਚੌਰਸੀਆ ਦੀ ਮੌਤ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੰਗਾਲ ਵਿੱਚ ਹਿੰਸਾ ਦਾ ਸੱਭਿਆਚਾਰ ਅਤੇ ਡਰ ਦਾ ਮਾਹੌਲ ਹੈ। ਸ਼ਾਹ ਚੌਰਸੀਆ ਦੇ ਘਰ ਵੀ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...