ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਵੱਲੋਂ ਟਵੀਟ ਕਰਦਿਆਂ ਜਾਣਕਾਰੀ ਦਿਤੀ ਗਈ ਕਿ, “ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।”
ਇਸ ਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਅਮਿਤ ਸ਼ਾਹ ਨੇ ਵੀ ਆਪਣੇ ਟਵੀਟਰ ਅਕਾਊਂਟ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀਆਂ ਤਸਵੀਰਾ ਸ਼ੇਅਰ ਕੀਤੀਆਂ ਹਨ। ਦ੍ਰੋਪਦੀ ਮੁਰਮੂ ਦੇ ਭਾਰਤ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਸੀ, “ਭਾਰਤ ਦੇ ਰਾਸ਼ਟਰਪਤੀ ਵਜੋਂ ਦ੍ਰੋਪਦੀ ਮੁਰਮੂ ਦੀ ਚੋਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਦਿਵਾਸੀਆਂ ਦੇ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਸਾਬਤ ਕਰਦੀ ਹੈ।”
----------- Advertisement -----------
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
Published on
----------- Advertisement -----------
----------- Advertisement -----------












