November 13, 2026, 10:40 pm
----------- Advertisement -----------
HomeNewsLatest Newsਪੰਚਕੂਲਾ : ਅਮਿਤ ਸ਼ਾਹ ਅੱਜ ਸ਼ਾਮ 'ਖੇਲੋ ਇੰਡੀਆ ਯੂਥ ਗੇਮਜ਼-2021' ਦਾ ਕਰਨਗੇ...

ਪੰਚਕੂਲਾ : ਅਮਿਤ ਸ਼ਾਹ ਅੱਜ ਸ਼ਾਮ ‘ਖੇਲੋ ਇੰਡੀਆ ਯੂਥ ਗੇਮਜ਼-2021’ ਦਾ ਕਰਨਗੇ ਉਦਘਾਟਨ

Published on

----------- Advertisement -----------

ਖੇਲੋ ਇੰਡੀਆ ਯੂਥ ਗੇਮਜ਼-2021 ਅੱਜ ਸ਼ਾਮ 7.30 ਵਜੇ ਸ਼ੁਰੂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਲਈ ਅੱਜ ਪੰਚਕੂਲਾ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਪੋਰਟਸ ਸਟੇਡੀਅਮ ਪਹੁੰਚਣਗੇ। ਖੇਲੋ ਇੰਡੀਆ ਯੂਥ ਗੇਮਜ਼ 4 ਤੋਂ 13 ਜੂਨ ਤੱਕ ਚੱਲਣਗੀਆਂ, ਜਿਸ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੈਦਾਨ ‘ਤੇ ਖਿਡਾਰੀਆਂ ਅਤੇ ਦਰਸ਼ਕਾਂ ਲਈ ਰੋਜ਼ਾਨਾ ਰੰਗਾਰੰਗ ਪ੍ਰੋਗਰਾਮ ਵੀ ਕਰਵਾਏ ਜਾਣਗੇ।
ਖੇਲੋ ਇੰਡੀਆ ਖੇਡਾਂ ਵਿੱਚ ਪਹਿਲੀ ਵਾਰ 5 ਰਵਾਇਤੀ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗਤਕਾ, ਕਾਲਰੀਪਯਾਤੂ, ਥੰਗ-ਤਾ, ਮਲਖੰਬ ਅਤੇ ਯੋਗਾ ਸ਼ਾਮਲ ਹਨ। ਇਹਨਾਂ ਵਿੱਚੋਂ, ਗਤਕਾ, ਕਲਾਰੀਪਯਾਤੂ ਅਤੇ ਥੈਂਗ-ਤਾ ਰਵਾਇਤੀ ਮਾਰਸ਼ਲ ਆਰਟਸ ਹਨ, ਜਦੋਂ ਕਿ ਮਲਖੰਭ ਅਤੇ ਯੋਗਾ ਤੰਦਰੁਸਤੀ ਨਾਲ ਜੁੜੇ ਹੋਏ ਹਨ।
ਇਸ ਈਵੈਂਟ ਵਿੱਚ ਦੇਸ਼ ਭਰ ਤੋਂ ਲਗਭਗ 8,500 ਖਿਡਾਰੀ, ਕੋਚ ਅਤੇ ਸਹਾਇਕ ਸਟਾਫ ਹਿੱਸਾ ਲੈਣਗੇ। ਇੱਥੇ ਖਿਡਾਰੀ 1,866 ਤਗਮਿਆਂ ਲਈ ਮੈਦਾਨ ਵਿੱਚ ਆਪਣੀ ਤਾਕਤ ਦਿਖਾਉਣਗੇ। ਇਨ੍ਹਾਂ ਵਿੱਚ 545 ਸੋਨ, 545 ਚਾਂਦੀ ਅਤੇ 776 ਕਾਂਸੀ ਦੇ ਤਗਮੇ ਸ਼ਾਮਲ ਹਨ। 5 ਸ਼ਹਿਰਾਂ ਪੰਚਕੂਲਾ, ਅੰਬਾਲਾ, ਸ਼ਾਹਬਾਦ, ਚੰਡੀਗੜ੍ਹ ਅਤੇ ਦਿੱਲੀ ਵਿੱਚ 25 ਖੇਡਾਂ ਕਰਵਾਈਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...