August 5, 2026, 2:18 am
----------- Advertisement -----------
HomeNewsLatest Newsਚੱਕਰਵਾਤ ਬਿਪਰਜੋਏ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਗੁਜਰਾਤ ਜਾਣਗੇ ਗ੍ਰਹਿ ਮੰਤਰੀ...

ਚੱਕਰਵਾਤ ਬਿਪਰਜੋਏ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਗੁਜਰਾਤ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

Published on

----------- Advertisement -----------

ਦੱਖਣ-ਪੂਰਬੀ ਅਰਬ ਸਾਗਰ ਤੋਂ ਉੱਠਿਆ ਚੱਕਰਵਾਤੀ ਤੂਫਾਨ ਬਿਪਰਜੋਏ ਇਕ ਦਿਨ ਪਹਿਲਾਂ ਗੁਜਰਾਤ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਅੱਗੇ ਵਧਿਆ, ਪਰ ਆਪਣੇ ਪਿੱਛੇ ਤਬਾਹੀ ਛੱਡ ਗਿਆ। ਨੁਕਸਾਨ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਪਰ ਟੁੱਟੇ ਘਰ, ਉੱਖੜੇ ਬਿਜਲੀ ਦੇ ਖੰਭੇ ਹਰ ਪਾਸੇ ਸਥਿਤੀ ਬਿਆਨ ਕਰ ਰਹੇ ਹਨ। ਸੜਕਾਂ ‘ਤੇ 600 ਦੇ ਕਰੀਬ ਦਰੱਖਤ ਡਿੱਗ ਗਏ, ਜਿਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ। ਇਨ੍ਹਾਂ ਸਾਰੇ ਹਾਲਾਤਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਿਪਰਜੋਏ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗੁਜਰਾਤ ਪਹੁੰਚਣਗੇ। ਉਹ ਇੱਥੇ ਕੱਛ ਅਤੇ ਜਖਾਊ ਬੰਦਰਗਾਹ ਦਾ ਦੌਰਾ ਕਰਨਗੇ। ਬਾਅਦ ਵਿੱਚ ਮੁੱਖ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ।
ਸ਼ਾਹ ਪਹਿਲਾਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਇਸ ਦੌਰਾਨ ਉਹ ਸ਼ੈਲਟਰ ਹੋਮ ਦਾ ਦੌਰਾ ਕਰਨਗੇ ਅਤੇ ਲੋਕਾਂ ਨੂੰ ਮਿਲਣਗੇ। ਇਸ ਤੋਂ ਬਾਅਦ ਉਹ ਮੰਡਵੀ ਜਾਣਗੇ ਅਤੇ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ। ਬਾਅਦ ਵਿੱਚ ਗ੍ਰਹਿ ਮੰਤਰੀ ਭੁਜ ਵਿੱਚ ਸਵਾਮੀ ਨਰਾਇਣ ਮੰਦਰ ਦਾ ਦੌਰਾ ਕਰਨਗੇ ਅਤੇ ਪ੍ਰਭਾਵਿਤ ਲੋਕਾਂ ਲਈ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...