ਦੇਸ਼ ਦੀ ਸਭ ਤੋਂ ਵੱਡੀ ਡੇਅਰੀ ਕੋ-ਆਪਰੇਟਿਵ ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਿਟੇਡ (GCMMF) ਦੇ ਮੈਨੇਜਿੰਗ ਡਾਇਰੈਕਟਰ ਆਰ ਐਸ ਸੋਢੀ ਬੁੱਧਵਾਰ ਰਾਤ ਨੂੰ ਗੁਜਰਾਤ ਦੇ ਆਨੰਦ ਪਿੰਡ ਨੇੜੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਕੰਪਨੀ ਅਮੂਲ ਦੇ ਉਤਪਾਦ ਤਿਆਰ ਕਰਦੀ ਹੈ। ਪ੍ਰਾਪਤ ਜਾਣਕਾਰੀ ਸੋਢੀ ਜਿਸ ਕਾਰ ਵਿੱਚ ਸਵਾਰ ਸਨ, ਉਹ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਕਾਰਨਾਂ ਕਾਰਨ ਡਰਾਈਵਰ ਕਾਰ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਡੀਐਸਪੀ ਬੀ ਡੀ ਜਡੇਜਾ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਆਨੰਦ-ਬਕਰੋਲ ਰੋਡ ‘ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਹ ਜਿਸ ਕਾਰ ਵਿੱਚ ਜਾ ਰਹੇ ਸਨ, ਉਹ ਪਲਟ ਗਈ। ਉਨ੍ਹਾਂ ਕਿਹਾ ਕਿ ਕਿਸੇ ਅਣਪਛਾਤੇ ਕਾਰਨਾਂ ਕਾਰਨ ਕਾਰ ਚਾਲਕ ਗੱਡੀ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਡਰਾਈਵਰ ਅਤੇ ਸੋਢੀ ਨੂੰ ਸਥਾਨਕ ਲੋਕਾਂ ਨੇ ਤੁਰੰਤ ਨੇੜੇ ਦੇ ਹਸਪਤਾਲ ਪਹੁੰਚਾਇਆ। ਦੋਵੇਂ ਖਤਰੇ ਤੋਂ ਬਾਹਰ ਹਨ ਕਿਉਂਕਿ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।











