June 8, 2026, 6:34 pm
----------- Advertisement -----------
HomePunjabbusinessਅਮੂਲ ਦੁੱਧ ਅੱਜ ਤੋਂ 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

ਅਮੂਲ ਦੁੱਧ ਅੱਜ ਤੋਂ 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

Published on

----------- Advertisement -----------

ਅਮੂਲ ਨੇ ਸ਼ਨੀਵਾਰ ਨੂੰ ਦੁੱਧ ਦੇ ਰੇਟ ਵਧਾ ਦਿੱਤੇ ਹਨ। ਕੰਪਨੀ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਅਮੂਲ ਦਾ ਦੁੱਧ 63 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ। ਇਸ ਤੋਂ ਪਹਿਲਾਂ 17 ਅਗਸਤ ਨੂੰ ਅਮੂਲ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਦੇ ਨਾਲ ਹੀ 28 ਫਰਵਰੀ ਨੂੰ ਕੰਪਨੀ ਨੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਅਮੂਲ ਦੇ ਫੁੱਲ ਕਰੀਮ ਦੁੱਧ ਦੀਆਂ ਵਧੀਆਂ ਕੀਮਤਾਂ ਬਾਰੇ, ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ ਦੇ ਐਮਡੀ ਆਰ ਐਸ ਸੋਢੀ ਨੇ ਕਿਹਾ ਹੈ ਕਿ ਅਮੂਲ ਨੇ ਗੁਜਰਾਤ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਫੁੱਲ ਕਰੀਮ ਦੁੱਧ ਅਤੇ ਮੱਝ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਡੇਅਰੀ ਕੰਪਨੀ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਫਿਰ ਵਾਧਾ ਕਰ ਦਿੱਤਾ ਹੈ। ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ ਇੱਕ ਕਿਲੋ ਵਿੱਚ ਦੋ ਰੁਪਏ ਦਾ ਵਾਧਾ ਹੋਇਆ ਹੈ। ਨਵੀਆਂ ਦਰਾਂ 16 ਤੋਂ ਲਾਗੂ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...