ਅਮੂਲ ਨੇ ਇਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕਰੀਮ ਦੁੱਧ 63 ਰੁਪਏ ਦੀ ਥਾਂ 66 ਰੁਪਏ ਪ੍ਰਤੀ ਲੀਟਰ, ਮੱਝ ਦਾ ਦੁੱਧ 65 ਦੀ ਥਾਂ 70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਵਧੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ, ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਦੱਸ ਦਈਏ ਕਿ ਅਮੂਲ ਨੇ ਅੱਜ ਤੋਂ ਦੁੱਧ ‘ਤੇ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਹੈ। ਇਸ ਸੋਧ ਤੋਂ ਬਾਅਦ ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਅਮੂਲ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਅਮੂਲ ਤਾਜ਼ਾ ਹੁਣ 54 ਰੁਪਏ ਪ੍ਰਤੀ ਲੀਟਰ, ਅਮੂਲ ਗਾਂ ਦਾ ਦੁੱਧ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਏ2 ਮੱਝ ਦੇ ਦੁੱਧ ਦੀ ਕੀਮਤ ਹੁਣ 70 ਰੁਪਏ ਪ੍ਰਤੀ ਲੀਟਰ ਹੋਵੇਗੀ।
----------- Advertisement -----------
ਅਮੁਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
Published on
----------- Advertisement -----------
----------- Advertisement -----------











