ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਦਾ ਇੱਕ ਵਿਸ਼ਾਲ ਮੰਦਰ ਬਣਾਇਆ ਜਾ ਰਿਹਾ ਹੈ। ਇਸ ਦੇ ਲਈ ਸ਼੍ਰੀ ਰਾਮ ਜਨਮ ਭੂਮੀ ਸਥਾਨ ਦੀ ਖੁਦਾਈ ਕੀਤੀ ਜਾ ਰਹੀ ਹੈ। ਖੁਦਾਈ ਦੌਰਾਨ ਪ੍ਰਾਚੀਨ ਮੰਦਰ ਦੇ ਅਵਸ਼ੇਸ਼ ਅਤੇ ਮੂਰਤੀਆਂ ਮਿਲੀਆਂ ਹਨ। ਇਹ ਜਾਣਕਾਰੀ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਖੁਦਾਈ ਦੌਰਾਨ ਕਈ ਮੂਰਤੀਆਂ ਅਤੇ ਸਤੰਬ ਮਿਲੇ ਹਨ। ਤਸਵੀਰਾਂ ‘ਚ ਦੇਖਿਆ ਜਾਵੇ ਤਾਂ ਇਹ ਮੂਰਤੀਆਂ ਅਤੇ ਥੰਮ੍ਹ ਕਾਫੀ ਪੁਰਾਣੇ ਲੱਗਦੇ ਹਨ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਸ਼ੁਭ ਮੌਕੇ ‘ਤੇ ਇਕ ਪ੍ਰਾਚੀਨ ਮੰਦਰ ਦੇ ਅਵਸ਼ੇਸ਼ ਮਿਲੇ ਹਨ। ਸੱਚ ਕਿੱਥੇ ਛੁਪਦਾ ਹੈ!