June 27, 2026, 5:12 am
----------- Advertisement -----------
HomeNewsBreaking Newsਐਂਥਨੀ ਅਲਬਾਨੀਜ਼ ਬਣੇ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ

ਐਂਥਨੀ ਅਲਬਾਨੀਜ਼ ਬਣੇ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ

Published on

----------- Advertisement -----------

ਮੈਲਬੌਰਨ, 22 ਮਈ 2022 – ਆਸਟ੍ਰੇਲੀਆ ਦੀਆਂ ਫੈਡਰਲ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ। ਜਿਸ ਦੇ ਨਾਲ ਐਂਥਨੀ ਅਲਬਾਨੀਜ਼ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਆਸਟ੍ਰੇਲੀਆ ਦੀਆਂ ਇਹਨਾਂ ਚੋਣਾਂ ਵਿੱਚ ਲੇਬਰ ਪਾਰਟੀ ਅਤੇ ਲਿਬਰਲ ਪਾਰਟੀ ਵਿੱਚ ਟੱਕਰ ਸੀ। ਐਂਥਨੀ ਅਲਬਾਨੀਜ਼ ਸ਼ਨੀਵਾਰ ਰਾਤ ਨੂੰ ਲੇਬਰ ਦੀ ਜਿੱਤ ਤੋਂ ਬਾਅਦ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਚੋਣ ਹਾਰ ਗਏ ਹਨ। ਚੋਣ ਜਿੱਤਣ ਵਾਲੇ ਲੇਬਰ ਪਾਰਟੀ ਦੇ ਐਂਥਨੀ ਅਲਬਾਨੀਜ਼ ਹੁਣ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਚੋਣ ਨਤੀਜੇ ਆਉਣ ਤੋਂ ਬਾਅਦ, ਮੌਰੀਸਨ ਨੇ ਕਿਹਾ ਕਿ ਉਹ ਲਿਬਰਲ ਪਾਰਟੀ ਦੇ ਨੇਤਾ ਵਜੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਇੱਕ ਨੇਤਾ ਹੋਣ ਦੇ ਨਾਤੇ ਮੈਂ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਇਹ ਲੀਡਰਸ਼ਿਪ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੀ ਅਗਲੀ ਮੀਟਿੰਗ ਵਿੱਚ ਆਪਣਾ ਅਸਤੀਫਾ ਸੌਂਪ ਦੇਵਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਲਿਬਰਲ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ, ਦੇਸ਼ ਦੇ ਲੋਕਾਂ ਦਾ ਸਮਰਥਨ ਮਿਲਿਆ, ਇਸ ਲਈ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।

ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਲੋਅਰ ਚੈਂਬਰ ਦੀਆਂ 151 ਸੀਟਾਂ ਲਈ ਵੋਟਿੰਗ ਹੋਈ ਸੀ। ਸਰਕਾਰ ਬਣਾਉਣ ਲਈ 76 ਸੀਟਾਂ ਦੀ ਲੋੜ ਹੈ। ਆਸਟ੍ਰੇਲੀਆ ਵਿੱਚ ਦੋ ਸਦਨ ਹਨ। ਉਪਰਲੇ ਸਦਨ ਦਾ ਕਾਰਜਕਾਲ 6 ਸਾਲ ਹੁੰਦਾ ਹੈ। ਇੱਥੇ ਸਰਕਾਰ ਦਾ ਕਾਰਜਕਾਲ ਤਿੰਨ ਸਾਲ ਦਾ ਹੈ। ਯਾਨੀ ਚੋਣਾਂ ਹਰ ਤਿੰਨ ਸਾਲ ਬਾਅਦ ਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...