November 12, 2025, 11:15 am
----------- Advertisement -----------
HomeNewsBreaking Newsਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਪੇਪਰ ਲੀਕ ਤੇ ਧੋਖਾਧੜੀ ਨੂੰ ਰੋਕਣ ਲਈ 'ਧੋਖਾਧੜੀ...

ਸਰਕਾਰੀ ਭਰਤੀ ਪ੍ਰੀਖਿਆਵਾਂ ‘ਚ ਪੇਪਰ ਲੀਕ ਤੇ ਧੋਖਾਧੜੀ ਨੂੰ ਰੋਕਣ ਲਈ ‘ਧੋਖਾਧੜੀ ਵਿਰੋਧੀ’ ਬਿੱਲ ਪਾਸ, ਹੋ ਸਕਦੀ ਹੈ 10 ਸਾਲ ਦੀ ਕੈਦ, ਜੁਰਮਾਨਾ

Published on

----------- Advertisement -----------

ਲੋਕ ਸਭਾ ਨੇ ਮੰਗਲਵਾਰ (6 ਫਰਵਰੀ) ਨੂੰ ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਅਤੇ ਧੋਖਾਧੜੀ ਨੂੰ ਰੋਕਣ ਲਈ ‘ਧੋਖਾਧੜੀ ਵਿਰੋਧੀ’ ਬਿੱਲ ਪਾਸ ਕਰ ਦਿੱਤਾ ਹੈ। ਇਸ ਦੇ ਅਨੁਸਾਰ, ਪ੍ਰੀਖਿਆ ਦੇ ਪੇਪਰ ਲੀਕ ਕਰਨ ਜਾਂ ਉੱਤਰ ਪੱਤਰੀਆਂ ਨਾਲ ਛੇੜਛਾੜ ਕਰਨ ਲਈ ਅਧਿਕਾਰੀਆਂ ਨਾਲ ਮਿਲੀਭੁਗਤ ਕਰਨ ਵਾਲਿਆਂ ਨੂੰ 10 ਸਾਲ ਤੱਕ ਦੀ ਕੈਦ ਅਤੇ 1 ਕਰੋੜ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। 

ਇਸ ਤੋਂ ਪਹਿਲਾਂ ਸੰਸਦ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਜੰਮੂ-ਕਸ਼ਮੀਰ ਦੀਆਂ ਸਥਾਨਕ ਚੋਣਾਂ (ਨਗਰ ਨਿਗਮ ਅਤੇ ਪੰਚਾਇਤ) ‘ਚ ਰਾਖਵੇਂਕਰਨ ‘ਤੇ ਚਰਚਾ ਨਾਲ ਸ਼ੁਰੂ ਹੋਈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੋਮਵਾਰ, 5 ਫਰਵਰੀ ਨੂੰ ਲੋਕ ਸਭਾ ਵਿੱਚ ਜੰਮੂ ਅਤੇ ਕਸ਼ਮੀਰ ਸਥਾਨਕ ਸਰਕਾਰਾਂ ਕਾਨੂੰਨ (ਸੋਧ) ਬਿੱਲ 2024 ਪੇਸ਼ ਕੀਤਾ ਸੀ। 

ਦੱਸ ਦਈਏ ਕਿ ਰਾਜ ਸਭਾ ਵਿੱਚ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2024 ਅਤੇ ਸੰਵਿਧਾਨ (ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2024 ‘ਤੇ ਚਰਚਾ ਸ਼ੁਰੂ ਹੋਈ। ਇਸ ਦੇ ਨਾਲ ਹੀ ਲੋਕ ਸਭਾ ‘ਚ ਇਕ ਸਵਾਲ ਦੇ ਜਵਾਬ ‘ਚ ਨਿਤਿਆਨੰਦ ਰਾਏ ਨੇ ਕਿਹਾ ਕਿ ਸਾਡੀ ਸਰਕਾਰ ਔਰਤਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਅਸਾਮ ਰਾਈਫਲਜ਼ ਵਿੱਚ 41 ਹਜ਼ਾਰ 606 ਮਹਿਲਾ ਸਿਪਾਹੀ ਤਾਇਨਾਤ ਹਨ। ਬਿੱਲ ‘ਤੇ ਚਰਚਾ ਕਰਦੇ ਹੋਏ ਨੈਸ਼ਨਲ ਕਾਨਫਰੰਸ ਦੇ ਨੇਤਾ ਹਸਨੈਨ ਮਸੂਦੀ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀ ਤਰੀਕ ਤੈਅ ਨਹੀਂ ਕੀਤੀ ਹੈ।

ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ‘ਚ ਚੋਣਾਂ ਕਰਵਾਉਣ ਦੀ ਸਮਾਂ ਸੀਮਾ ਤੈਅ ਕੀਤੀ ਸੀ ਪਰ ਸਰਕਾਰ ਨੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ, ਇਹ ਸ਼ਰਮ ਦੀ ਗੱਲ ਹੈ। ਦੂਜੇ ਪਾਸੇ ਟੀਐਮਸੀ ਦੇ ਸੌਗਾਤਾ ਰਾਏ ਨੇ ਦੋਸ਼ ਲਾਇਆ ਕਿ ਭਾਜਪਾ ਨੂੰ ਲੋਕਲ ਬਾਡੀ ਚੋਣਾਂ ਵਿੱਚ ਭਰੋਸਾ ਨਹੀਂ ਹੈ। ਸਰਕਾਰ ਨੂੰ ਜੰਮੂ-ਕਸ਼ਮੀਰ ਵਿੱਚ ਜਲਦੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ਚੰਡੀਗੜ੍ਹ ਮੇਅਰ ਚੋਣਾਂ ‘ਚ ਜੋ ਕੁਝ ਹੋਇਆ, ਉਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਲਹਿਜੇ ‘ਚ ਗੱਲ ਕੀਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ‘ਤੇ ਵਿਰੋਧੀ ਸੰਸਦ ਮੈਂਬਰਾਂ ‘ਚ ਵੀ ਚਰਚਾ ਹੋਈ। ਮੰਗਲਵਾਰ, 6 ਫਰਵਰੀ ਨੂੰ, ਈਡੀ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਸਮੇਤ ਪਾਰਟੀ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਕਾਂਗਰਸ ਸਾਂਸਦ ਕਾਰਤੀ ਚਿਦੰਬਰਮ ਨੇ ਕਿਹਾ ਕਿ ਈਡੀ ਲੋੜ ਤੋਂ ਵੱਧ ਕੰਮ ਕਰ ਰਹੀ ਹੈ। ਉਨ੍ਹਾਂ ਵਿਭਾਗ ਵਿੱਚ ਨਵੀਂ ਭਰਤੀ ਵੀ ਕੀਤੀ ਜਾਵੇ, ਤਾਂ ਜੋ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਹਰ ਆਗੂ ’ਤੇ ਛਾਪੇਮਾਰੀ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...