August 9, 2026, 5:37 pm
----------- Advertisement -----------
HomeNewsBreaking Newsਦੇਸ਼ 'ਚ ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ: ਅੱਧੀ ਰਾਤ ਨੂੰ ਨੋਟੀਫਿਕੇਸ਼ਨ ਜਾਰੀ

ਦੇਸ਼ ‘ਚ ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ: ਅੱਧੀ ਰਾਤ ਨੂੰ ਨੋਟੀਫਿਕੇਸ਼ਨ ਜਾਰੀ

Published on

----------- Advertisement -----------
  • ਪੇਪਰ ਲੀਕ ਹੋਣ ‘ਤੇ 3 ਤੋਂ 5 ਸਾਲ ਦੀ ਕੈਦ
  • ਹੋ ਸਕਦਾ ਹੈ 10 ਲੱਖ ਰੁਪਏ ਤੱਕ ਦਾ ਜੁਰਮਾਨਾ

ਨਵੀਂ ਦਿੱਲੀ, 22 ਜੂਨ 2024 – ਦੇਸ਼ ਵਿੱਚ ਪੇਪਰ ਲੀਕ ਵਿਰੋਧੀ ਕਾਨੂੰਨ ਭਾਵ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ, 2024 ਲਾਗੂ ਹੋ ਗਿਆ ਹੈ। ਕੇਂਦਰ ਨੇ ਸ਼ੁੱਕਰਵਾਰ (21 ਜੂਨ) ਦੀ ਅੱਧੀ ਰਾਤ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਕਾਨੂੰਨ ਭਰਤੀ ਪ੍ਰੀਖਿਆਵਾਂ ਵਿੱਚ ਧੋਖਾਧੜੀ ਅਤੇ ਹੋਰ ਬੇਨਿਯਮੀਆਂ ਨੂੰ ਰੋਕਣ ਲਈ ਲਿਆਂਦਾ ਗਿਆ ਹੈ।

ਇਸ ਕਾਨੂੰਨ ਦੇ ਤਹਿਤ ਪੇਪਰ ਲੀਕ ਕਰਨ ਜਾਂ ਉੱਤਰ ਪੱਤਰੀ ਨਾਲ ਛੇੜਛਾੜ ਕਰਨ ‘ਤੇ ਘੱਟੋ-ਘੱਟ 3 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ। ਇਸ ਸਜ਼ਾ ਨੂੰ 10 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।

ਜੇਕਰ ਪ੍ਰੀਖਿਆ ਕਰਵਾਉਣ ਲਈ ਨਿਯੁਕਤ ਸਰਵਿਸ ਪ੍ਰੋਵਾਈਡਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਸਰਵਿਸ ਪ੍ਰੋਵਾਈਡਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਹੈ, ਤਾਂ ਉਸ ਤੋਂ ਪ੍ਰੀਖਿਆ ਦਾ ਖਰਚਾ ਵਸੂਲ ਕੀਤਾ ਜਾਵੇਗਾ।

ਇਸ ਕਾਨੂੰਨ ਨੂੰ ਲਿਆਉਣ ਦਾ ਫੈਸਲਾ NEET ਅਤੇ UGC-NET ਵਰਗੀਆਂ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਦੇ ਵਿਚਕਾਰ ਇੱਕ ਵੱਡਾ ਕਦਮ ਹੈ। ਇਸ ਕਾਨੂੰਨ ਤੋਂ ਪਹਿਲਾਂ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਕੋਲ ਪ੍ਰੀਖਿਆ ਵਿਚ ਗੜਬੜੀ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ਲਈ ਕੋਈ ਵੱਖਰਾ ਠੋਸ ਕਾਨੂੰਨ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...