September 5, 2026, 2:09 am
----------- Advertisement -----------
HomeNewsLatest Newsਭਾਰਤ ਸਰਕਾਰ ਨੇ ਲਾਂਚ ਕੀਤੀ Azadi Quest ਮੋਬਾਈਲ ਗੇਮ, ਸੁਤੰਤਰਤਾ ਸੰਗਰਾਮ ਦੇ...

ਭਾਰਤ ਸਰਕਾਰ ਨੇ ਲਾਂਚ ਕੀਤੀ Azadi Quest ਮੋਬਾਈਲ ਗੇਮ, ਸੁਤੰਤਰਤਾ ਸੰਗਰਾਮ ਦੇ ਅਣਗਿਣਤ ਨਾਇਕਾਂ ਦੀ ਦੇਵੇਗੀ ਜਾਣਕਾਰੀ

Published on

----------- Advertisement -----------

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਬੁੱਧਵਾਰ ਨੂੰ ਆਜ਼ਾਦ ਕੁਐਸਟ(Azadi Quest) ਮੋਬਾਈਲ ਗੇਮ ਲਾਂਚ ਕੀਤੀ। ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਸਾਲ ਦੇ ਮੌਕੇ ‘ਤੇ ਭਾਰਤੀ ਆਜ਼ਾਦੀ ਸੰਘਰਸ਼ ਦੀ ਕਹਾਣੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਗੇਮ ਪੇਸ਼ ਕੀਤੀ ਗਈ ਹੈ। ਇਹ ਆਨਲਾਈਨ ਲਰਨਿੰਗ ਮੋਬਾਈਲ ਗੇਮਜ਼ ਸੀਰੀਜ਼ ‘ਜ਼ਿੰਗਾ ਇੰਡੀਆ’ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ।

ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਸਰਕਾਰ ਦੁਆਰਾ ਸੁਤੰਤਰਤਾ ਸੰਗਰਾਮ ਵਿੱਚ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਅਣਗਿਣਤ ਨਾਇਕਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਕੀਤੇ ਗਏ ਯਤਨਾਂ ਦੀ ਲੜੀ ਵਿੱਚੋ ਇੱਕ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਗੇਮ ਆਨਲਾਈਨ ਗੇਮਰਜ਼ ਦੇ ਵਿਸ਼ਾਲ ਬਾਜ਼ਾਰ ਵਿੱਚ ਦਾਖ਼ਲ ਹੋਣ ਅਤੇ ਉਨ੍ਹਾਂ ਨੂੰ ਇਸ ਗੇਮ ਰਾਹੀਂ ਸਿੱਖਿਅਤ ਕਰਨ ਦੀ ਕੋਸ਼ਿਸ਼ ਹੈ। ਭਾਰਤ ਸਰਕਾਰ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਦੇਸ਼ ਦੇ ਕੋਨੇ-ਕੋਨੇ ਤੋਂ ਅਗਿਆਤ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਹੈ। ਅਜ਼ਾਦੀ ਕੁਐਸਟ ਗੇਮ ਇਸ ਗਿਆਨ ਨੂੰ ਦਿਲਚਸਪ ਅਤੇ ਇੰਟਰਐਕਟਿਵ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਹਰ ਉਮਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਖੇਡਾਂ ਨਾਲ ਜੋੜਿਆ ਜਾਵੇਗਾ ਅਤੇ ਉਮੀਦ ਹੈ ਕਿ ਜਲਦੀ ਹੀ ਇਹ ਖੇਡ ਹਰ ਘਰ ਵਿੱਚ ਪਸੰਦ ਕੀਤੀ ਜਾਵੇਗੀ।
‘ਆਜ਼ਾਦੀ ਕੁਐਸਟ’ ਸੀਰੀਜ਼ ਦੀਆਂ ਪਹਿਲੀਆਂ ਦੋ ਗੇਮਾਂ ਭਾਰਤ ਦੀ ਆਜ਼ਾਦੀ ਦੀ ਕਹਾਣੀ ਨੂੰ ਬਿਆਨ ਕਰਦੀਆਂ ਹਨ ਅਤੇ ਮਹੱਤਵਪੂਰਨ ਮੀਲਪੱਥਰਾਂ ਅਤੇ ਨਾਇਕਾਂ ਦੀ ਕਹਾਣੀ ਇੱਕ ਮਜ਼ੇਦਾਰ ਤਰੀਕੇ ਨਾਲ ਪ੍ਰਦਾਨ ਕਰਦੀਆਂ ਹਨ। ਇਸ ਦੇ ਨਾਲ ਹੀ, “ਭਾਰਤ ਦੇ ਹੀਰੋ” ਨੂੰ ਭਾਰਤੀ ਆਜ਼ਾਦੀ ਦੇ ਗਿਆਨ ਦੀ ਪਰਖ ਕਰਨ ਲਈ ਇੱਕ ਕਵਿਜ਼ ਗੇਮ ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...