October 23, 2026, 5:43 am
----------- Advertisement -----------
HomeNewsBreaking Newsਮੂਸੇਵਾਲਾ ਦੇ ਕ+ਤ+ਲ ਲਈ ਹ+ਥਿਆਰ ਸਪਲਾਈ ਕਰਨ ਵਾਲਾ ਅਮਰੀਕਾ 'ਚ ਪੁਲਿਸ ਨੇ...

ਮੂਸੇਵਾਲਾ ਦੇ ਕ+ਤ+ਲ ਲਈ ਹ+ਥਿਆਰ ਸਪਲਾਈ ਕਰਨ ਵਾਲਾ ਅਮਰੀਕਾ ‘ਚ ਪੁਲਿਸ ਨੇ ਹਿਰਾਸਤ ’ਚ ਲਿਆ, ਲਿਆਂਦਾ ਜਾਵੇਗਾ ਭਾਰਤ

Published on

----------- Advertisement -----------
  • ਗੋਲਡੀ ਬਰਾੜ ਦੇ ਕਰੀਬੀ ਨੇ ਹਥਿਆਰਾਂ ਦੀ ਸਪਲਾਈ ਕੀਤੀ ਸੀ
  • ਫਰਜ਼ੀ ਪੁਲਿਸ ਵਾਲਾ ਬਣ ਕੇ ਬਣਾਈ ਸੀ ਝੂਠੇ ਮੁਕਾਬਲੇ ਦੀ ਯੋਜਨਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਧਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਲੁਧਿਆਣਾ ਸੀਆਈਏ-2 ਪੁਲਿਸ ਨੇ 9 ਮਹੀਨੇ ਪਹਿਲਾਂ ਮੂਸੇਵਾਲਾ ਕਤਲ ਕਾਂਡ ਵਿੱਚ ਅਸਲਾ ਸਪਲਾਈ ਦੇ ਮਾਮਲੇ ਵਿੱਚ ਧਰਮਨਜੋਤ ਕਾਹਲੋਂ ਨੂੰ ਨਾਮਜ਼ਦ ਕੀਤਾ ਸੀ। ਗੈਂਗਸਟਰ ਤੂਫਾਨ ਅਤੇ ਮਨੀ ਰਈਆ ਨੂੰ ਗੋਇੰਦਵਾਲ ਜੇਲ੍ਹ ਤੋਂ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ।

ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਗੈਂਗਸਟਰਾਂ ਨੇ ਗੋਲਡੀ ਬਰਾੜ ਦੇ ਵਿਦੇਸ਼ ‘ਚ ਬੈਠੇ ਸਾਥੀ ਧਰਮਨਜੋਤ ਸਿੰਘ ਕਾਹਲੋਂ ਦਾ ਨਾਂ ਸਾਹਮਣੇ ਲਿਆਂਦਾ ਸੀ, ਜਿਸ ਤੋਂ ਬਾਅਦ ਹੀ ਪੁਲਸ ਨੇ ਕਾਹਲੋਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ। ਗੋਇੰਦਵਾਲ ਜੇਲ੍ਹ ਵਿੱਚ ਗੈਂਗ ਵਾਰ ਦੌਰਾਨ ਗੈਂਗਸਟਰ ਤੂਫਾਨ ਦੀ ਮੌਤ ਹੋ ਗਈ ਹੈ।

ਗੈਂਗਸਟਰਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਇਹ ਧਰਮਨਜੋਤ ਹੀ ਸੀ ਜਿਸ ਨੇ ਉਨ੍ਹਾਂ ਨੂੰ ਵਿਦੇਸ਼ ਤੋਂ ਫੋਨ ਕਰਕੇ ਕਿਹਾ ਸੀ ਕਿ ਉਹ ਸਤਬੀਰ ਨੂੰ ਮਿਲਣ, ਜੋ ਉਨ੍ਹਾਂ ਨੂੰ ਮਾਨਸਾ ‘ਚ ਆਪਣੀ ਕਾਰ ਵਿੱਚ ਛੱਡੇਗਾ। ਸਤਬੀਰ ਅੰਮ੍ਰਿਤਸਰ ਵਿੱਚ ਘੋੜਿਆਂ ਦਾ ਵਪਾਰੀ ਹੈ। ਧਰਮਨਜੋਤ ਨੇ ਬਦਮਾਸ਼ਾਂ ਨੂੰ ਦੋ ਕੰਮ ਦਿੱਤੇ ਸਨ। ਇੱਕ ਕੰਮ ਹਵਾਲਾ ਦੇ ਪੈਸੇ ਪਹੁੰਚਾਉਣਾ ਸੀ ਅਤੇ ਦੂਜਾ ਕੰਮ ਮੂਸੇਵਾਲਾ ਨੂੰ ਮਾਰਨਾ ਸੀ।

ਕਤਲੇਆਮ ਵਿੱਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਕਾਰ ਵਿੱਚ ਸਵਾਰ ਮਨੀ ਰਿਆ ਅਤੇ ਮਨਦੀਪ ਤੂਫਾਨ ਦੀ ਪਹਿਲਾਂ ਹੀ ਪਛਾਣ ਹੋ ਚੁੱਕੀ ਸੀ। ਤੀਜੇ ਮੁਲਜ਼ਮ ਦੀ ਪਛਾਣ ਬਾਅਦ ਵਿੱਚ ਹੋਈ। ਤੀਸਰਾ ਮੁਲਜ਼ਮ ਬਟਾਲਾ ਦਾ ਰਹਿਣ ਵਾਲਾ ਗੁਰਮੀਤ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੇ ਮੂਸੇਵਾਲਾ ਕਤਲ ਕਾਂਡ ਤੋਂ ਕਰੀਬ 10 ਦਿਨ ਪਹਿਲਾਂ ਰੇਕੀ ਸ਼ੁਰੂ ਕੀਤੀ ਸੀ।

ਗੋਲਡੀ ਬਰਾੜ ਅਤੇ ਧਰਮਨਜੋਤ ਦੀ ਯੋਜਨਾ ਅਨੁਸਾਰ ਮੁਲਜ਼ਮਾਂ ਨੇ ਪੁਲੀਸ ਦੀ ਵਰਦੀ ਫਾਰਚੂਨਰ ਕਾਰ ਵਿੱਚ ਰੱਖੀ ਹੋਈ ਸੀ। ਮੂਸੇਵਾਲਾ ਦੇ ਘਰ ‘ਤੇ ਪੁਲਿਸ ਮੁਲਾਜ਼ਮ ਦੱਸ ਕੇ ਫਰਜ਼ੀ ਮੁਕਾਬਲਾ ਕਰਵਾਉਣ ਦੀ ਯੋਜਨਾ ਬਣਾਈ ਗਈ ਸੀ, ਪਰ ਮੂਸੇਵਾਲਾ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਸੀ, ਜਿਸ ਕਾਰਨ ਬਦਮਾਸ਼ਾਂ ਨੇ ਮੌਕੇ ‘ਤੇ ਹੀ ਪਲਾਨ ਬਦਲ ਦਿੱਤਾ। ਇਹ ਯੋਜਨਾ ਦਰਮਨਜੋਤ ਕਾਹਲੋਂ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਬਣਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...