ਅੱਜ ਆਮ ਆਦਮੀ ਪਾਰਟੀ ਦੀ ਕੌਮੀ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਪਾਰਟੀ ਵਰਕਰਾਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਅਤੇ ਗੁਜਰਾਤ ਵਿੱਚ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸਰਹੱਦ ‘ਤੇ ਭਾਰਤ-ਚੀਨ ਵਿਵਾਦ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ।
ਭਾਰਤ-ਚੀਨ ਸਬੰਧਾਂ ਅਤੇ ਚੀਨੀ ਹਮਲੇ ‘ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਇਹ ਸਭ ਕੁਝ ਭਾਰਤ ਵਿਚ ਨਹੀਂ ਬਣਾ ਸਕਦੇ? ਸਾਨੂੰ ਚੀਨ ਤੋਂ ਚੱਪਲਾਂ ਕਿਉਂ ਖਰੀਦਣੀਆਂ ਚਾਹੀਦੀਆਂ ਹਨ? ਚੀਨੀ ਸਮਾਨ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੀਨ ਤੋਂ ਦਰਾਮਦ ਰੋਕ ਕੇ ਅਸੀਂ ਉਨ੍ਹਾਂ ਨੂੰ ਆਪਣਾ ਰੁਤਬਾ ਦਿਖਾਵਾਂਗੇ। ਜਿਸ ਤਰ੍ਹਾਂ ਚੀਨ ਸਾਡੇ ‘ਤੇ ਛੋਟੇ ਜਾਂ ਵੱਡੇ ਹਮਲੇ ਕਰਦਾ ਹੈ। ਕੇਂਦਰ ਸਰਕਾਰ ਨੂੰ ਸਖ਼ਤ ਰਵੱਈਆ ਦਿਖਾਉਣਾ ਚਾਹੀਦਾ ਹੈ। ਸਾਨੂੰ ਚੀਨੀ ਸਮਾਨ ਖਰੀਦਣਾ ਬੰਦ ਕਰ ਦੇਣਾ ਚਾਹੀਦਾ ਹੈ। ਮੈਂ ਕੇਂਦਰ ਸਰਕਾਰ ਤੋਂ ਚੀਨੀ ਸਮਾਨ ਦੀ ਦਰਾਮਦ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਦਾ ਹਾਂ।
----------- Advertisement -----------
ਚੀਨੀ ਸਮਾਨ ‘ਤੇ ਲੱਗੇ ਪਾਬੰਦੀ-ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Published on
----------- Advertisement -----------
----------- Advertisement -----------












