ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੇ ਮੰਗਲਵਾਰ ਸ਼ਾਮ 4:30 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। LG ਦਫਤਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ LG ਨੂੰ ਮਿਲਣ ਲਈ ਸਮਾਂ ਮੰਗਿਆ ਸੀ।
ਦੱਸ ਦਈਏ ਕਿ ਸੀਐਮ ਕੇਜਰੀਵਾਲ ਨੇ ਐਤਵਾਰ ਨੂੰ ‘ਆਪ’ ਵਰਕਰਾਂ ਨੂੰ ਸੰਬੋਧਿਤ ਕੀਤਾ ਅਤੇ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਸੀ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ ਜਦੋਂ ਤੱਕ ਲੋਕ ਉਨ੍ਹਾਂ ਨੂੰ ਇਮਾਨਦਾਰੀ ਦਾ ਸਰਟੀਫਿਕੇਟ ਨਹੀਂ ਦੇ ਦਿੰਦੇ।
ਇਸ ਦੇ ਨਾਲ ਹੀ ‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਵੀ ਅੱਜ ਸ਼ਾਮ ਹੋਵੇਗੀ। ਇਸ ਵਿੱਚ ਨਵੇਂ ਮੁੱਖ ਮੰਤਰੀ ਸਮੇਤ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ।ਹਾਲਾਂਕਿ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸੀਐਮ ਦੇ ਨਾਂ ‘ਤੇ ਅਜੇ ਚਰਚਾ ਨਹੀਂ ਹੋਈ ਹੈ। ਇਸ ਬਾਰੇ ਫੈਸਲਾ ਵਿਧਾਇਕ ਦਲ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਲਵੇਗਾ।
----------- Advertisement -----------
ਅਰਵਿੰਦ ਕੇਜਰੀਵਾਲ ਭਲਕੇ ਦੇਣਗੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ, LG ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਵੀ ਹੋਇਆ ਤੈਅ
Published on
----------- Advertisement -----------

----------- Advertisement -----------