November 11, 2026, 1:50 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ...

ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Published on

----------- Advertisement -----------


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਲਹਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਹਾਈ ਕੋਰਟ ਨੇ ਮੰਗਲਵਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਅਦਾਲਤ ਨੇ ਕਿਹਾ ਕਿ ਦਲੀਲਾਂ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀਆਂ ਗਈਆਂ ਸਨ, ਇਸ ਲਈ ਰਾਉਸ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਟਾਲ ਦਿੱਤਾ ਗਿਆ। ਫੈਸਲੇ ਨੂੰ ਦੇਖ ਕੇ ਲੱਗਦਾ ਹੈ ਕਿ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਮੇਂ ਵਿਵੇਕ ਨਹੀਂ ਵਰਤਿਆ ਗਿਆ। ਅਦਾਲਤ ਨੂੰ ਈਡੀ ਨੂੰ ਬਹਿਸ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ।

ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦਾ ਕਹਿਣਾ ਹੈ, ‘ਅਸੀਂ ਹਾਈ ਕੋਰਟ ਦੇ ਫੈਸਲੇ ਨਾਲ ਸਹਿਮਤ ਨਹੀਂ ਹਾਂ। ਅਸੀਂ ਸੁਪਰੀਮ ਕੋਰਟ ਜਾਵਾਂਗੇ। ਜ਼ਮਾਨਤ ਦੇ ਹੁਕਮ ਨੂੰ ਇਸ ਤਰ੍ਹਾਂ ਰੋਕਿਆ ਨਹੀਂ ਜਾ ਸਕਦਾ, ਸੁਪਰੀਮ ਕੋਰਟ ਨੇ ਵੀ ਕੱਲ੍ਹ ਇਹੀ ਕਿਹਾ ਹੈ।

ਰਾਉਸ ਐਵੇਨਿਊ ਕੋਰਟ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਹਾਈ ਕੋਰਟ ਨੇ ਈਡੀ ਦੀ ਪਟੀਸ਼ਨ ‘ਤੇ 21 ਜੂਨ ਨੂੰ ਰੋਕ ਲਗਾ ਦਿੱਤੀ ਸੀ। ਹੁਣ ਭਲਕੇ (ਬੁੱਧਵਾਰ) ਨੂੰ ਸੁਪਰੀਮ ਕੋਰਟ ‘ਚ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਇਆ ਜਾਵੇਗਾ।

ਹਾਈਕੋਰਟ ਦੇ ਸਟੇਅ ਆਰਡਰ ਦੇ ਖਿਲਾਫ ਕੇਜਰੀਵਾਲ ਨੇ 23 ਜੂਨ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਪਟੀਸ਼ਨ ‘ਤੇ ਸੋਮਵਾਰ (24 ਜੂਨ) ਨੂੰ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ‘ਤੇ ਅੰਤਰਿਮ ਰੋਕ ਲਗਾਉਣ ਦੇ ਆਦੇਸ਼ ਨੂੰ ਸੁਰੱਖਿਅਤ ਰੱਖਣ ਦੇ ਹਾਈ ਕੋਰਟ ਦੇ ਫੈਸਲੇ ਨੂੰ ‘ਅਸਾਧਾਰਨ’ ਕਰਾਰ ਦਿੱਤਾ ਹੈ।

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੁਆਰਾ ਗ੍ਰਿਫਤਾਰ ਕੀਤੇ ਗਏ ਕੇਜਰੀਵਾਲ ਨੂੰ 20 ਜੂਨ ਨੂੰ ਰਾਉਸ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਜ਼ਮਾਨਤ ਦਿੱਤੀ ਸੀ। ਈਡੀ ਨੇ ਅਗਲੇ ਦਿਨ ਇਸ ਨੂੰ ਚੁਣੌਤੀ ਦਿੱਤੀ ਅਤੇ ਹਾਈ ਕੋਰਟ ਨੇ ਜ਼ਮਾਨਤ ‘ਤੇ ਅੰਤ੍ਰਿਮ ਰੋਕ ਲਗਾ ਕੇ ਫੈਸਲਾ ਸੁਰੱਖਿਅਤ ਰੱਖ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...