ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਨੂੰਮਾਨ ਮੰਦਰ ਜਾਣਗੇ। ਉਹ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਦੇ ਦਰਸ਼ਨ ਕਰਨਗੇ। ਕਨਾਟ ਪਲੇਸ ਦੇ ਹਨੂੰਮਾਨ ਮੰਦਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਦੁਪਹਿਰ 1 ਵਜੇ ਕੇਜਰੀਵਾਲ ਪ੍ਰੈੱਸ ਕਾਨਫਰੰਸ ਕਰਨਗੇ। ਅਤੇ ਦਿੱਲੀ ਦੇ ਮੁੱਖ ਮੰਤਰੀ ਮਹਿਰੌਲੀ ਵਿੱਚ ਸ਼ਾਮ 4 ਵਜੇ ਅਤੇ ਕ੍ਰਿਸ਼ਨਾ ਨਗਰ ਵਿੱਚ ਸ਼ਾਮ 6 ਵਜੇ ਰੋਡ ਸ਼ੋਅ ਕਰਨਗੇ।
ਕੇਜਰੀਵਾਲ ਸ਼ੁੱਕਰਵਾਰ (10 ਮਈ) ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਸਨ। ਉਹ 39 ਦਿਨ ਤਿਹਾੜ ਜੇਲ੍ਹ ਵਿੱਚ ਬੰਦ ਰਹੇ। ਅਦਾਲਤ ਨੇ ਉਸ ਨੂੰ 1 ਜੂਨ ਯਾਨੀ 22 ਦਿਨਾਂ ਦੀ ਰਾਹਤ ਦਿੱਤੀ ਹੈ। ਉਸ ਨੂੰ 2 ਜੂਨ ਨੂੰ ਤਿਹਾੜ ‘ਚ ਆਤਮ ਸਮਰਪਣ ਕਰਨਾ ਹੋਵੇਗਾ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਦਿੱਲੀ ਵਾਸੀਆਂ ਅਤੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੇ ਇਕੱਠੇ ਹੋ ਕੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੈ। ਮੈਂ ਤਨ, ਮਨ ਅਤੇ ਧਨ ਨਾਲ ਤਾਨਾਸ਼ਾਹੀ ਦੇ ਖਿਲਾਫ ਲੜਾਈ ਲੜ ਰਿਹਾ ਹਾਂ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਸ਼ਨੀਵਾਰ (11 ਮਈ) ਨੂੰ ਆਪਣੀ ਪਹਿਲੀ ਸੋਸ਼ਲ ਮੀਡੀਆ ਪੋਸਟ ਕੀਤੀ। ਇਸ ਵਿੱਚ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੋਡ ਸ਼ੋਅ ਚ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਆਪਣੀ ਪੋਸਟ ‘ਚ ਕੇਜਰੀਵਾਲ ਨੇ ਦਿਨ ਦੇ ਪ੍ਰੋਗਰਾਮ ਦਾ ਸ਼ਡਿਊਲ ਵੀ ਦੱਸਿਆ ਹੈ।
----------- Advertisement -----------
ਅੱਜ ਪ੍ਰਾਚੀਨ ਹਨੂੰਮਾਨ ਮੰਦਰ ਦੇ ਦਰਸ਼ਨ ਕਰਨਗੇ ਅਰਵਿੰਦ ਕੇਜਰੀਵਾਲ, ਦੁਪਹਿਰ 1 ਵਜੇ ਕਰਨਗੇ ਪ੍ਰੈੱਸ ਕਾਨਫਰੰਸ
Published on
----------- Advertisement -----------
----------- Advertisement -----------












