November 6, 2026, 9:27 am
----------- Advertisement -----------
HomeNewsBreaking Newsਕਰਨਾਟਕ ਹਾਈ ਕੋਰਟ ਦੇ ਹਿਜਾਬ ਵਿਵਾਦ 'ਤੇ ਫੈਸਲੇ 'ਤੇ ਅਸਦੁਦੀਨ ਓਵੈਸੀ ਨੇ...

ਕਰਨਾਟਕ ਹਾਈ ਕੋਰਟ ਦੇ ਹਿਜਾਬ ਵਿਵਾਦ ‘ਤੇ ਫੈਸਲੇ ‘ਤੇ ਅਸਦੁਦੀਨ ਓਵੈਸੀ ਨੇ ਜਤਾਈ ਅਸਹਿਮਤੀ

Published on

----------- Advertisement -----------

ਹਿਜਾਬ ਵਿਵਾਦ ‘ਤੇ ਕਰਨਾਟਕ ਹਾਈ ਕੋਰਟ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਕਰਨਾਟਕ ਹਾਈ ਕੋਰਟ ਨੇ ਕਿਹਾ ਹੈ ਕਿ ਹਿਜਾਬ ਇਸਲਾਮ ਦਾ ਲਾਜ਼ਮੀ ਹਿੱਸਾ ਨਹੀਂ ਹੈ ਅਤੇ ਸਕੂਲੀ ਵਿਦਿਆਰਥੀ ਵਰਦੀ ਪਾਉਣ ਤੋਂ ਇਨਕਾਰ ਨਹੀਂ ਕਰ ਸਕਦੇ ਹਨ। ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਅਦਾਲਤ ਦੇ ਫੈਸਲੇ ਨਾਲ ਅਸਹਿਮਤੀ ਜਤਾਈ ਹੈ।
ਓਵੈਸੀ ਨੇ ਇਕ ਤੋਂ ਬਾਅਦ ਇਕ ਟਵੀਟ ਕਰਦੇ ਹੋਏ ਕਿਹਾ, ‘ਮੈਂ ਹਿਜਾਬ ‘ਤੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨਾਲ ਅਸਹਿਮਤ ਹਾਂ। ਫ਼ੈਸਲੇ ਨਾਲ ਅਸਹਿਮਤ ਹੋਣਾ ਮੇਰਾ ਅਧਿਕਾਰ ਹੈ ਅਤੇ ਮੈਨੂੰ ਉਮੀਦ ਹੈ ਕਿ ਪਟੀਸ਼ਨਰ ਸੁਪਰੀਮ ਕੋਰਟ ‘ਚ ਅਪੀਲ ਕਰਨਗੇ।’ ਉਨ੍ਹਾਂ ਅੱਗੇ ਕਿਹਾ,’ਇਸ ਹੁਕਮ ਨੇ ਧਰਮ, ਸੱਭਿਆਚਾਰ, ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੌਲਿਕ ਅਧਿਕਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਜਦੋਂਕਿ ਸੰਵਿਧਾਨ ਦੀ ਪ੍ਰਸਤਾਵਨਾ ‘ਚ ਕਿਹਾ ਗਿਆ ਹੈ ਕਿ ਵਿਅਕਤੀ ਨੂੰ ਵਿਚਾਰ, ਪ੍ਰਗਟਾਵੇ, ਵਿਸ਼ਵਾਸ, ਵਿਸ਼ਵਾਸ ਅਤੇ ਪੂਜਾ ਦੀ ਆਜ਼ਾਦੀ ਹੈ।
ਦੱਸ ਦਈਏ ਕਿ ਅਦਾਲਤ ਦੇ ਫੈਸਲੇ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਪਾਉਣ ਵਾਲੀਆਂ ਵਿਦਿਆਰਥਣਾਂ ਨੇ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਇਸ ਨੂੰ ਮੁਸਲਿਮ ਔਰਤਾਂ ਦੀ ਧਾਰਮਿਕ ਆਜ਼ਾਦੀ ਦੇ ਖਿਲਾਫ ਕਰਾਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...