September 19, 2026, 6:43 pm
----------- Advertisement -----------
HomeNewsLatest Newsਅਸਦੁਦੀਨ ਓਵੈਸੀ ਨੇ ਗਿਆਨਵਾਪੀ ਮਸਜਿਦ 'ਚ ਸ਼ਿਵਲਿੰਗ ਹੋਣ ਦੇ ਦਾਅਵੇ 'ਤੇ ਚੁੱਕੇ...

ਅਸਦੁਦੀਨ ਓਵੈਸੀ ਨੇ ਗਿਆਨਵਾਪੀ ਮਸਜਿਦ ‘ਚ ਸ਼ਿਵਲਿੰਗ ਹੋਣ ਦੇ ਦਾਅਵੇ ‘ਤੇ ਚੁੱਕੇ ਸਵਾਲ

Published on

----------- Advertisement -----------

ਵਾਰਾਣਸੀ ਦੀ ਗਿਆਨਵਾਪੀ ਮਸਜਿਦ ਸਰਵੇਖਣ ਦੇ ਆਖਰੀ ਦਿਨ ਸੋਮਵਾਰ ਨੂੰ ਹਿੰਦੂ ਪੱਖ ਵੱਲੋਂ ਗਿਆਨਵਾਪੀ ‘ਚ 12 ਫੁੱਟ 8 ਇੰਚ ਲੰਬਾ ਸ਼ਿਵਲਿੰਗ ਮਿਲਣ ਦਾ ਦਾਅਵਾ ਕੀਤਾ ਗਿਆ। ਇਸ ਤੋਂ ਬਾਅਦ ਜਿਸ ਜਗ੍ਹਾ ‘ਤੇ ਸ਼ਿਵਲਿੰਗ ਪਾਏ ਜਾਣ ਦਾ ਦਾਅਵਾ ਕੀਤਾ ਗਿਆ ਸੀ, ਉਸ ਨੂੰ ਅਦਾਲਤ ਨੇ ਸੀਲ ਕਰਨ ਦੇ ਹੁਕਮ ਦਿੱਤੇ ਸਨ। ਦੱਸ ਦਈਏ ਕਿ ਅਦਾਲਤ ਨੇ ਡੀਐਮ, ਪੁਲਿਸ ਕਮਿਸ਼ਨਰ ਅਤੇ ਸੀਆਰਪੀਐਫ ਕਮਾਂਡੈਂਟ ਨੂੰ ਇਸ ਨੂੰ ਸੁਰੱਖਿਅਤ ਰੱਖਣ ਦੀ ਨਿੱਜੀ ਜ਼ਿੰਮੇਵਾਰੀ ਦਿੱਤੀ । ਇਸ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਉੱਥੇ ਪਹੁੰਚੀ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ 9 ਤਾਲੇ ਲਗਾ ਕੇ ਸਬੂਤਾਂ ਨੂੰ ਸੀਲ ਕਰ ਦਿੱਤਾ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਗਿਆਨਵਾਪੀ ਮਸਜਿਦ ‘ਚ ਸਰਵੇ ਦੇ ਖਿਲਾਫ ਮੁਸਲਿਮ ਪੱਖ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ।
ਇਸ ਦੌਰਾਨ AIMIM ਮੁਖੀ ਅਸਦੁਦੀਨ ਓਵੈਸੀ ਨੇ ਗਿਆਨਵਾਪੀ ਮਸਜਿਦ ਸਰਵੇਖਣ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ। ਓਵੈਸੀ ਨੇ ਟਵੀਟ ਕਰਦਿਆਂ ਸ਼ਿਵਲਿੰਗ ਹੋਣ ਦੇ ਦਾਅਵੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਜਾਰੀ ਕੀਤੀ ਇੱਕ ਵੀਡੀਓ ਵਿੱਚ ਪੁੱਛਿਆ ਹੈ ਕਿ ਮਸਜਿਦ ਕਮੇਟੀ ਨੇ ਦੱਸਿਆ ਕਿ ਇਹ ਇੱਕ ਫੁਹਾਰਾਸੀ, ਸ਼ਿਵਲਿੰਗ ਨਹੀਂ। ਜੇਕਰ ਸ਼ਿਵਲਿੰਗ ਮਿਲਿਆ ਸੀ ਤਾਂ ਅਦਾਲਤ ਦੇ ਕਮਿਸ਼ਨਰ ਨੂੰ ਇਹ ਦੱਸਣਾ ਚਾਹੀਦਾ ਸੀ।
ਓਵੈਸੀ ਨੇ ਕਿਹਾ ਕਿ ”ਹੁਣ ਅਸੀਂ ਕੋਈ ਮਸਜਿਦ ਦੁਬਾਰਾ ਨਹੀਂ ਗਵਾਵਾਂਗੇ ਅਤੇ ਮਸਜਿਦ ਬਣੀ ਰਹੇਗੀ।” ਆਪਣੇ ਇਕ ਟਵੀਟ ‘ਚ ਓਵੈਸੀ ਨੇ ਗੁਜਰਾਤ ‘ਚ ਹੋਈ ਬੈਠਕ ਦਾ ਵੀਡੀਓ ਟੈਗ ਕੀਤਾ ਹੈ। ਇਸ ‘ਚ ਉਨ੍ਹਾਂ ਕਿਹਾ, ”ਜਦੋਂ ਮੈਂ 20-21 ਸਾਲ ਦਾ ਸੀ ਤਾਂ ਮੇਰੇ ਕੋਲੋਂ ਬਾਬਰੀ ਮਸਜਿਦ ਖੋਹ ਲਈ ਗਈ ਸੀ। ਹੁਣ ਅਸੀਂ 19-20 ਸਾਲ ਦੇ ਬੱਚਿਆਂ ਦੀਆਂ ਅੱਖਾਂ ਦੇ ਸਾਹਮਣੇ ਮਸਜਿਦ ਨੂੰ ਦੁਬਾਰਾ ਨਹੀਂ ਗੁਆਵਾਂਗੇ, ਇੰਸ਼ਾ ਅੱਲ੍ਹਾ।” ਓਵੈਸੀ ਨੇ ਕਿਹਾ, “ਗਿਆਨਵਾਪੀ ਮਸਜਿਦ ਇੱਕ ਮਸਜਿਦ ਸੀ ਅਤੇ ਜਦੋਂ ਤੱਕ ਅੱਲ੍ਹਾ ਦੁਨੀਆ ਨੂੰ ਕਾਇਮ ਰੱਖੇਗਾ, ਇਹ ਮਸਜਿਦ ਰਹੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...