April 22, 2026, 6:19 am
----------- Advertisement -----------
HomeNewsBreaking Newsਆਸਿਫ਼ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਚੀਨ ਦੇ...

ਆਸਿਫ਼ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਚੀਨ ਦੇ ਰਾਸ਼ਟਰਪਤੀ ਨੇ ਦਿੱਤੀ ਵਧਾਈ

Published on

----------- Advertisement -----------

 ਆਸਿਫ਼ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਦੇਸ਼ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਨੇ ਉਨ੍ਹਾਂ ਨੂੰ ਇਸਲਾਮਾਬਾਦ ਦੇ ਰਾਸ਼ਟਰਪਤੀ ਭਵਨ ਏਵਾਨ-ਏ-ਸਦਰ ਵਿਖੇ ਸਹੁੰ ਚੁਕਾਈ। ਇਸ ਦੌਰਾਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਸਾਬਕਾ ਰਾਸ਼ਟਰਪਤੀ ਆਰਿਫ ਅਲਵੀ ਵੀ ਮੰਚ ‘ਤੇ ਮੌਜੂਦ ਸਨ।

ਦੱਸ ਦਈਏ ਕਿ ਚਾਰਾਂ ਸੂਬਿਆਂ ਦੇ ਗਵਰਨਰ, ਹਾਈ ਕੋਰਟਾਂ ਦੇ ਚੀਫ਼ ਜਸਟਿਸ ਅਤੇ ਕਈ ਵਿਦੇਸ਼ੀ ਡਿਪਲੋਮੈਟਾਂ ਨੇ ਵੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਜ਼ਰਦਾਰੀ ਨੂੰ ਰਾਸ਼ਟਰਪਤੀ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੋ ਚੰਗੇ ਦੋਸਤ, ਭਰਾ ਅਤੇ ਗੁਆਂਢੀ ਹਨ। ਦੋਹਾਂ ਦੇਸ਼ਾਂ ਦਰਮਿਆਨ ਮਜ਼ਬੂਤ ​​ਦੋਸਤੀ ਸਾਡੇ ਲੋਕਾਂ ਲਈ ਖਜ਼ਾਨਾ ਹੈ। ਪਿਛਲੇ ਕਈ ਸਾਲਾਂ ਤੋਂ ਅਸੀਂ ਵੱਖ-ਵੱਖ ਖੇਤਰਾਂ ਵਿੱਚ ਇੱਕ ਦੂਜੇ ਦਾ ਸਹਿਯੋਗ ਕੀਤਾ ਹੈ। ਚੀਨ-ਪਾਕਿਸਤਾਨ ਆਰਥਿਕ ਗਲਿਆਰਾ (CPEC) ਇਸ ਦੀ ਸਭ ਤੋਂ ਵੱਡੀ ਉਦਾਹਰਣ ਹੈ।

ਇਸ ਕਾਰਨ ਸਾਡੇ ਦੁਵੱਲੇ ਸਬੰਧ ਲਗਾਤਾਰ ਮਜ਼ਬੂਤ ​​ਹੋ ਰਹੇ ਹਨ।ਦੂਜੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਅਤੇ ਉਨ੍ਹਾਂ ਦੀ ਪਾਰਟੀ ਪੀਟੀਆਈ ਦੇ ਵਰਕਰਾਂ ਨੇ ਪੇਸ਼ਾਵਰ ਅਤੇ ਲਾਹੌਰ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਚੋਣਾਂ ਵਿੱਚ ਹੋ ਰਹੀ ਧਾਂਦਲੀ ਨੂੰ ਲੈ ਕੇ ਕੀਤਾ ਗਿਆ।

ਪਾਕਿਸਤਾਨੀ ਮੀਡੀਆ ‘ਦਿ ਡਾਨ’ ਮੁਤਾਬਕ ਪੀਟੀਆਈ 8 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਤੋਂ ਹੀ ਦੋਸ਼ ਲਾ ਰਹੀ ਹੈ ਕਿ ਉਨ੍ਹਾਂ ਦਾ ਫਤਵਾ ਚੋਰੀ ਕੀਤਾ ਗਿਆ ਅਤੇ ਚੋਣਾਂ ‘ਚ ਧਾਂਦਲੀ ਕੀਤੀ ਗਈ ਹੈ।ਖਾਨ ਦੇ ਸਮਰਥਕ ਅਤੇ ਪੀਟੀਆਈ ਵਰਕਰ ਇਸ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਖਾਨ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਲੋਕ ਭ੍ਰਿਸ਼ਟ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।

ਪਾਕਿਸਤਾਨ ਵਿੱਚ 9 ਮਾਰਚ ਨੂੰ ਰਾਸ਼ਟਰਪਤੀ ਚੋਣਾਂ ਹੋਈਆਂ ਸਨ। ਇਸ ਵਿੱਚ ਆਸਿਫ਼ ਅਲੀ ਜ਼ਰਦਾਰੀ ਦੀ ਜਿੱਤ ਹੋਈ ਹੈ। ਉਹ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਸਨ। ਚੀਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਨੇ ਕਿਹਾ- ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ​​ਦੋਸਤੀ ਹੈ। ਸੰਸਾਰ ਵਿੱਚ ਮੌਜੂਦਾ ਬਦਲਾਅ ਦੇ ਮੱਦੇਨਜ਼ਰ ਸਾਡੇ ਸਬੰਧਾਂ ਦਾ ਰਣਨੀਤਕ ਮਹੱਤਵ ਹੋਰ ਵੀ ਵੱਧ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...