September 8, 2026, 2:04 pm
----------- Advertisement -----------
HomeNewsLatest Newsਅਸਾਮ 'ਚ ਹੜ੍ਹਾਂ ਨਾਲ 5 ਲੱਖ ਲੋਕ ਪ੍ਰਭਾਵਿਤ, ਮਹਿੰਗਾਈ ਵੀ ਚੜ੍ਹੀ ਅਸਮਾਨੀ

ਅਸਾਮ ‘ਚ ਹੜ੍ਹਾਂ ਨਾਲ 5 ਲੱਖ ਲੋਕ ਪ੍ਰਭਾਵਿਤ, ਮਹਿੰਗਾਈ ਵੀ ਚੜ੍ਹੀ ਅਸਮਾਨੀ

Published on

----------- Advertisement -----------

ਅਸਾਮ ਵਿੱਚ ਭਿਆਨਕ ਹੜ੍ਹਾਂ ਕਾਰਨ ਸਬਜ਼ੀਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦਰਅਸਲ, ਹੜ੍ਹਾਂ ਕਾਰਨ ਸੂਬੇ ‘ਚ ਕਰੀਬ 11 ਹਜ਼ਾਰ ਹੈਕਟੇਅਰ ਰਕਬੇ ‘ਤੇ ਖੜ੍ਹੀਆਂ ਫਸਲਾਂ ਤਬਾਹ ਹੋ ਗਈਆਂ ਹਨ। ਇਸ ਕਾਰਨ ਸੂਬੇ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹੜ੍ਹਾਂ ਕਾਰਨ ਸਪਲਾਈ ਚੇਨ ਵੀ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਸੂਬੇ ਵਿੱਚ ਖਾਣ-ਪੀਣ ਦੀਆਂ ਹੋਰ ਵਸਤਾਂ ਦੀ ਵੀ ਕਮੀ ਹੋ ਗਈ ਹੈ ਅਤੇ ਜੋ ਚੀਜ਼ਾਂ ਮਿਲਦੀਆਂ ਹਨ, ਉਹ ਮਹਿੰਗੇ ਭਾਅ ‘ਤੇ ਮਿਲ ਰਹੀਆਂ ਹਨ।
ਅਸਾਮ ਵਿੱਚ ਹੁਣ ਤੱਕ 19 ਜ਼ਿਲ੍ਹਿਆਂ ਵਿੱਚ ਕਰੀਬ 4.89 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਪਿਛਲੇ 24 ਘੰਟਿਆਂ ਦੌਰਾਨ ਨਲਬਾੜੀ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਇੱਕ ਵਿਅਕਤੀ ਦੀ ਡੁੱਬਣ ਨਾਲ ਮੌਤ ਹੋ ਗਈ ਹੈ। ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਦੀ ਰਿਪੋਰਟ ਮੁਤਾਬਕ ਇਕੱਲੇ ਬਜਾਲੀ ਜ਼ਿਲ੍ਹੇ ਵਿਚ 2.5 ਲੱਖ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। NDRF, SDRF, ਫਾਇਰ, ਐਮਰਜੈਂਸੀ ਸੇਵਾਵਾਂ ਅਤੇ ਸਿਵਲ ਡਿਫੈਂਸ ਦੇ ਲੋਕ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਹੜ੍ਹ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵੀ ਕਾਫੀ ਨੁਕਸਾਨ ਪਹੁੰਚਾਇਆ ਹੈ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 213 ਸੜਕਾਂ, 14 ਪੁਲ, ਕਈ ਖੇਤੀਬਾੜੀ ਡੈਮ, ਸਕੂਲੀ ਇਮਾਰਤਾਂ, ਸਿੰਚਾਈ ਨਹਿਰਾਂ ਆਦਿ ਤਬਾਹ ਹੋ ਗਈਆਂ ਹਨ।
ਦੱਸ ਦਈਏ ਕਿ ਅਸਾਮ ਵਿੱਚ ਹੜ੍ਹ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਗੱਲਬਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ NDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਮੋਦੀ ਸਰਕਾਰ ਇਸ ਔਖੀ ਘੜੀ ਵਿੱਚ ਅਸਾਮ ਦੇ ਲੋਕਾਂ ਨਾਲ ਖੜ੍ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...