ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪੰਜਵੀਂ ਬਰਸੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦੈਵ ਅਟਲ ਸਮ੍ਰਿਤੀ ਸਥਲ ਜਾ ਕੇ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਆਗੂਆਂ ਨੇ ਵੀ ਸਾਬਕਾ ਪੀਐੱਮ ਨੂੰ ਸ਼ਰਧਾਂਜਲੀ ਦਿੱਤੀ।

ਦੱਸ ਦਈਏ ਕਿ ਪੀ ਐਮ ਮੋਦੀ ਨੇ ਟਵੀਟ ‘ਚ ਲਿਖਿਆ ਕਿ “ਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ‘ਚ ਅਟਲ ਬਿਹਾਰੀ ਨੇ ਵੱਡੀ ਭੂਮਿਕਾ ਨਿਭਾਈ ਹੈ। ਵਾਜਪਾਈ ਦੀ ਅਗਵਾਈ ਵਿੱਚ ਦੇਸ਼ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਨੇ ਦੇਸ਼ ਨੂੰ 21ਵੀਂ ਸਦੀ ਵਿੱਚ ਅੱਗੇ ਲਿਜਾਇਆ। ਮੈਂ ਮਹਾਨ ਅਟਲ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦੇਣ ਲਈ 140 ਕਰੋੜ ਭਾਰਤੀਆਂ ਨਾਲ ਹਾਂ।”
ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ‘ਤੇ ‘ਸਦੈਵ ਅਟਲ’ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਵੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ‘ਤੇ ‘ਸਦੈਵ ਅਟਲ’ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਧਰਮ-ਪੁੱਤਰੀ ਨਮਿਤਾ ਕੌਲ ਭੱਟਾਚਾਰੀਆ ਨੇ ਵੀ ਉਨ੍ਹਾਂ ਦੀ ਬਰਸੀ ‘ਤੇ ‘ਸਦੈਵ ਅਟਲ’ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।












