September 12, 2026, 11:44 pm
----------- Advertisement -----------
HomeNewsAutomobilesਹਵਾਈ ਸਫਰ ਹੋ ਸਕਦਾ ਹੈ ਮਹਿੰਗਾ! ATF ਦੀਆਂ ਕੀਮਤਾਂ 'ਚ ਹੋਇਆ ਵਾਧਾ

ਹਵਾਈ ਸਫਰ ਹੋ ਸਕਦਾ ਹੈ ਮਹਿੰਗਾ! ATF ਦੀਆਂ ਕੀਮਤਾਂ ‘ਚ ਹੋਇਆ ਵਾਧਾ

Published on

----------- Advertisement -----------

ਅੱਜ ਅਗਸਤ ਮਹੀਨੇ ਦੇ ਪਹਿਲੇ ਦਿਨ ਕਈ ਚੀਜ਼ਾਂ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 8.50 ਰੁਪਏ ਮਹਿੰਗਾ ਹੋ ਗਿਆ ਹੈ। ਇਨਕਮ ਟੈਕਸ ਰਿਟਰਨ (ਆਈ. ਟੀ. ਆਰ.) ਭਰਨ ਦੀ ਅੰਤਿਮ ਮਿਤੀ ਖਤਮ ਹੋਣ ਕਾਰਨ ਹੁਣ ਤੁਹਾਨੂੰ ਰਿਟਰਨ ਭਰਨ ਲਈ 5,000 ਰੁਪਏ ਤੱਕ ਦੀ ਲੇਟ ਫੀਸ ਅਦਾ ਕਰਨੀ ਪਵੇਗੀ। ਇਕ ਹੋਰ ਮਹਿੰਗਾਈ ਦਾ ਝਟਕਾ ਦਿੰਦੇ ਹੋਏ ਤੇਲ ਕੰਪਨੀਆਂ ਨੇ ਹਵਾਬਾਜ਼ੀ ਈਂਧਨ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।
ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ATF ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਕੰਪਨੀਆਂ ਬਾਜ਼ਾਰ ਦੇ ਉਤਰਾਅ-ਚੜ੍ਹਾਅ ਦੇ ਅਨੁਸਾਰ ਹਵਾਬਾਜ਼ੀ ਈਂਧਨ (ATF) ਦੀ ਕੀਮਤ ਵਧਾਉਣ ਜਾਂ ਘਟਾਉਣ ਦਾ ਫੈਸਲਾ ਕਰਦੀਆਂ ਹਨ। ਇਸ ਤੋਂ ਪਹਿਲਾਂ ਜੂਨ ‘ਚ ਤੇਲ ਕੰਪਨੀਆਂ ਨੇ ATF ਦੀ ਕੀਮਤ ‘ਚ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਇਸ ਮਹੀਨੇ ATF ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਹਵਾਈ ਕਿਰਾਇਆ ਮਹਿੰਗਾ ਹੋ ਸਕਦਾ ਹੈ।
ਜਾਣਕਰੀ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ ‘ਚ ATF ਦੀ ਕੀਮਤ ‘ਚ 3,006.71 ਰੁਪਏ ਪ੍ਰਤੀ ਕਿਲੋਲੀਟਰ ਦਾ ਵਾਧਾ ਹੋਇਆ ਹੈ ਅਤੇ ਇਸ ਤੋਂ ਬਾਅਦ ATF ਦੀ ਕੀਮਤ 97,975.72 ਰੁਪਏ ਪ੍ਰਤੀ ਕਿਲੋਲੀਟਰ ‘ਤੇ ਪਹੁੰਚ ਗਈ ਹੈ। ਉਥੇ ਹੀ ਵਿੱਤੀ ਰਾਜਧਾਨੀ ਮੁੰਬਈ ‘ਚ ATF ਦੀ ਕੀਮਤ 91,650.34 ਰੁਪਏ ਪ੍ਰਤੀ ਕਿਲੋਲੀਟਰ ‘ਤੇ ਪਹੁੰਚ ਗਈ ਹੈ। ਤੇਲ ਕੰਪਨੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਨਵੀਆਂ ਦਰਾਂ ਅੱਜ ਤੋਂ ਭਾਵ 1 ਅਗਸਤ 2024 ਤੋਂ ਲਾਗੂ ਹੋ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...