September 28, 2026, 4:11 am
----------- Advertisement -----------
HomeNewsLatest Newsਆਤਿਸ਼ੀ ਨੇ ਬੀਜੇਪੀ ਤੋਂ ਆਫਰ ਮਿਲਣ ਦਾ ਕੀਤਾ ਦਾਅਵਾ, ਕਿਹਾ- ਰਾਘਵ ਚੱਢਾ...

ਆਤਿਸ਼ੀ ਨੇ ਬੀਜੇਪੀ ਤੋਂ ਆਫਰ ਮਿਲਣ ਦਾ ਕੀਤਾ ਦਾਅਵਾ, ਕਿਹਾ- ਰਾਘਵ ਚੱਢਾ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰਨ ਦੀ ਵੀ ਤਿਆਰੀ

Published on

----------- Advertisement -----------

ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਡੀ ਮੇਰੇ ਘਰ ਛਾਪਾ ਮਾਰ ਸਕਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੈਨੂੰ ਵੀ ਜੇਲ੍ਹ ‘ਚ ਭੇਜਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਮੇਰੇ ਤੋਂ ਇਲਾਵਾ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਨੂੰ ਵੀ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਆਤਿਸ਼ੀ ਨੇ ਦਾਅਵਾ ਕੀਤਾ ਕਿ ਇਕ ਬੇਹੱਦ ਕਰੀਬੀ ਵਿਅਕਤੀ ਰਾਹੀਂ ਭਾਜਪਾ ਵੱਲੋਂ ਉਸ ਨਾਲ ਸੰਪਰਕ ਕੀਤਾ ਗਿਆ। ਆਤਿਸ਼ੀ ਮੁਤਾਬਕ ਉਸ ਨੂੰ ਕਿਹਾ ਗਿਆ ਕਿ ਜੇਕਰ ਉਹ ਭਾਜਪਾ ‘ਚ ਸ਼ਾਮਲ ਨਹੀਂ ਹੋਈ ਤਾਂ ਉਸ ਨੂੰ ਇਕ ਮਹੀਨੇ ਦੇ ਅੰਦਰ ਗ੍ਰਿਫਤਾਰ ਕਰ ਲਿਆ ਜਾਵੇਗਾ। ‘ਆਪ’ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਤੋਂ ਇਲਾਵਾ ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਅਤੇ ਰਾਘਵ ਚੱਢਾ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਭਾਜਪਾ ਨੇ ਆਤਿਸ਼ੀ ਨੂੰ ਉਸ ਵਿਅਕਤੀ ਦਾ ਨਾਮ ਦੱਸਣ ਲਈ ਕਿਹਾ, ਜਿਸ ਨੇ ਉਨ੍ਹਾਂ ਨੂੰ ਇਹ ਆਫਰ ਦਿੱਤਾ ਹੈ।
ਆਤਿਸ਼ੀ ਨੇ ਕਿਹਾ, ‘ਮੈਨੂੰ ਦੱਸਿਆ ਗਿਆ ਸੀ ਕਿ ਆਉਣ ਵਾਲੇ ਕੁਝ ਦਿਨਾਂ ‘ਚ ਮੇਰੇ ਅਤੇ ਮੇਰੇ ਰਿਸ਼ਤੇਦਾਰਾਂ ਦੇ ਘਰ ‘ਤੇ ਈਡੀ ਦੀ ਛਾਪੇਮਾਰੀ ਹੋਵੇਗੀ। ਉਸ ਤੋਂ ਬਾਅਦ ਸਾਨੂੰ ਸਾਰਿਆਂ ਨੂੰ ਸੰਮਨ ਭੇਜੇ ਜਾਣਗੇ ਅਤੇ ਉਸ ਤੋਂ ਬਾਅਦ ਜਲਦੀ ਹੀ ਸਾਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਤੇ ਭਾਜਪਾ ਨੇ ਪਲਟਵਾਰ ਕਰਦਿਆਂ ਕਿਹਾ ਕਿ ” ‘ਆਪ’ ਆਗੂ ਨਿੱਤ ਨਵੀਆਂ ਦਿਲਚਸਪ ਕਹਾਣੀਆਂ ਸੁਣਾਉਂਦੇ ਹਨ। ਆਤਿਸ਼ੀ, ਇਹ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਦੱਸੇ। ਨਹੀਂ ਤਾਂ ਅਸੀਂ ਸਿੱਧੇ ਪੁਲਿਸ ਕੋਲ ਜਾ ਕੇ ਸ਼ਿਕਾਇਤ ਕਰਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...