ਨਵੀਂ ਦਿੱਲੀ, 17 ਸਤੰਬਰ 2024 – ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ। ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾਵੇਗਾ।
ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਮੁੱਖ ਮੰਤਰੀ ਬਣਨ ਵਿੱਚ ਦਿਲਚਸਪੀ ਨਹੀਂ ਰੱਖਦੀ। ਸੂਤਰਾਂ ਮੁਤਾਬਕ ਦਿੱਲੀ ਦੀ ਨਵੀਂ ਸਰਕਾਰ ‘ਚ ਕੋਈ ਉਪ ਮੁੱਖ ਮੰਤਰੀ ਨਹੀਂ ਹੋਵੇਗਾ। ਸਿਰਫ਼ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ