November 13, 2026, 4:46 pm
----------- Advertisement -----------
HomeNewsBreaking Newsਯੂਪੀ ਚੋਣਾਂ: ਕਾਂਗਰਸ ਦੇ ਰਾਸ਼ਟਰੀ ਸਕੱਤਰ 'ਤੇ ਹਮਲਾ ! ਪਾਰਟੀ ਨੇ 4...

ਯੂਪੀ ਚੋਣਾਂ: ਕਾਂਗਰਸ ਦੇ ਰਾਸ਼ਟਰੀ ਸਕੱਤਰ ‘ਤੇ ਹਮਲਾ ! ਪਾਰਟੀ ਨੇ 4 ਅਹੁਦੇਦਾਰਾਂ ਨੂੰ ਕੀਤਾ ਪਾਰਟੀ ‘ਚੋਂ ਬਾਹਰ

Published on

----------- Advertisement -----------

ਨਵੀਂ ਦਿੱਲੀ, 6 ਫਰਵਰੀ 2022 – ਅਨੁਸ਼ਾਸਨਹੀਣਤਾ ਦੇ ਦੋਸ਼ ‘ਚ ਯੂਪੀ ਕਾਂਗਰਸ ਨੇ ਬਲਰਾਮਪੁਰ ਦੇ ਜ਼ਿਲ੍ਹਾ ਪ੍ਰਧਾਨ ਸਮੇਤ 4 ਅਹੁਦੇਦਾਰਾਂ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਬਲਰਾਮਪੁਰ ਕਾਂਗਰਸ ਦੇ ਪ੍ਰਧਾਨ ਅਨੁਜ ਸਿੰਘ, ਜ਼ਿਲਾ ਉਪ ਪ੍ਰਧਾਨ ਅਖਤਰ ਹੁਸੈਨ, ਜ਼ਿਲਾ ਜਨਰਲ ਸਕੱਤਰ ਵਿਨੈ ਮਿਸ਼ਰਾ ਅਤੇ ਸੇਵਾ ਦਲ ਦੇ ਪ੍ਰਧਾਨ ਦੀਪਕ ਮਿਸ਼ਰਾ ਖਿਲਾਫ ਕਾਰਵਾਈ ਕੀਤੀ ਹੈ।

ਇਹਨਾਂ ਸਾਰਿਆਂ ‘ਤੇ ਦੋਸ਼ ਹੈ ਕਿ 4 ਫਰਵਰੀ ਨੂੰ ਸ਼ਰਾਵਸਤੀ ਸਥਿਤ ਵੀਆਈਪੀ ਗੈਸਟ ਹਾਊਸ ‘ਚ ਪਾਰਟੀ ਦੀ ਮੀਟਿੰਗ ਦੌਰਾਨ ਰਾਸ਼ਟਰੀ ਸਕੱਤਰ ਸਤਿਆਨਾਰਾਇਣ ਪਟੇਲ ਨਾਲ ਚਾਰ ਅਹੁਦੇਦਾਰਾਂ ਨੇ ਬਦਤਮੀਜ਼ੀ ਕੀਤੀ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਕਾਂਗਰਸ ਦੇ ਸੂਬਾ ਦਫਤਰ ਪਹੁੰਚਣ ‘ਤੇ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਲੋਕਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਕੇ 6 ਸਾਲ ਲਈ ਬਰਖਾਸਤ ਕਰ ਦਿੱਤਾ।

ਦੂਜੇ ਪਾਸੇ ਇਸ ਮਾਮਲੇ ਸਬੰਧੀ ਪੁੱਛੇ ਜਾਣ ‘ਤੇ ਬਲਰਾਮਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਨੁਜ ਸਿੰਘ ਨੇ ਕਿਹਾ ਕਿ ਮੈਂ 30 ਸਾਲਾਂ ਤੋਂ ਪਾਰਟੀ ਦਾ ਅਨੁਸ਼ਾਸਨਬੱਧ ਸਿਪਾਹੀ ਰਿਹਾ ਹਾਂ। ਮੇਰੇ ‘ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ। ਉਥੇ ਕੋਈ ਹਮਲਾ ਨਹੀਂ ਹੋਇਆ ਪਰ ਉਥੇ ਕੁਝ ਲੋਕ ਬੁਰਾ ਵਿਵਹਾਰ ਕਰ ਰਹੇ ਸਨ, ਜਿਨ੍ਹਾਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਪਾਰਟੀ ਮੰਚ ’ਤੇ ਆਪਣੀ ਗੱਲ ਰੱਖ ਚੁੱਕੇ ਹਨ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਸਾਹਮਣੇ ਵੀ ਆਪਣੀ ਗੱਲ ਰੱਖਣਗੇ।

ਦੱਸਿਆ ਜਾ ਰਿਹਾ ਹੈ ਕਿ ਟਿਕਟ ਵੰਡ ਨੂੰ ਲੈ ਕੇ ਬਲਰਾਮਪੁਰ ਦੇ ਵੀਆਈਪੀ ਗੈਸਟ ਹਾਊਸ ਵਿੱਚ ਮੀਟਿੰਗ ਚੱਲ ਰਹੀ ਸੀ। ਕਾਂਗਰਸ ਦੇ ਰਾਸ਼ਟਰੀ ਸਕੱਤਰ ਸਤਿਆਨਾਰਾਇਣ ਪਟੇਲ ਤੋਂ ਇਲਾਵਾ ਇਹ ਚਾਰੇ ਜਾਣੇ ਵੀ ਉੱਥੇ ਮੌਜੂਦ ਸਨ। ਟਿਕਟਾਂ ਦੀ ਵੰਡ ਨੂੰ ਲੈ ਕੇ ਹੋਏ ਵਿਵਾਦ ‘ਚ ਬਲਰਾਮਪੁਰ ਕਾਂਗਰਸ ਦੇ ਪ੍ਰਧਾਨ ਨੇ ਹੋਰ ਤਿੰਨ ਅਹੁਦੇਦਾਰਾਂ ਨਾਲ ਮਿਲ ਕੇ ਪਟੇਲ ਨਾਲ ਬੁਰਾ ਵਿਵਹਾਰ ਅਤੇ ਫਿਰ ਕੁੱਟਮਾਰ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸਤਿਆਨਾਰਾਇਣ ਪਟੇਲ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਨਾਲ ਹੀ, ਉਹ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...