October 30, 2026, 1:27 pm
----------- Advertisement -----------
HomeNewsBreaking Newsਅਸਾਮ 'ਚ ਭਾਰਤ ਜੋੜੋ ਨਿਆਂ ਯਾਤਰਾ ਦੇ ਕਾਫਲੇ 'ਤੇ ਹ.ਮਲਾ, ਜਾਣੋ ਕੀ...

ਅਸਾਮ ‘ਚ ਭਾਰਤ ਜੋੜੋ ਨਿਆਂ ਯਾਤਰਾ ਦੇ ਕਾਫਲੇ ‘ਤੇ ਹ.ਮਲਾ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

 ਕਾਂਗਰਸ ਦੀ ਭਾਰਤ ਜੋੜੋ ਨਿਆਂ ਯਾਤਰਾ ਸੱਤਵੇਂ ਦਿਨ ਅਰੁਣਾਚਲ ਪ੍ਰਦੇਸ਼ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਇਹ ਯਾਤਰਾ ਆਸਾਮ ਵਿੱਚੋਂ ਲੰਘੀ। ਜਿੱਥੇ ਯਾਤਰਾ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ। ਕਾਂਗਰਸ ਨੇ ਹਮਲੇ ਦਾ ਦੋਸ਼ ਭਾਜਪਾ ‘ਤੇ ਲਗਾਇਆ ਹੈ। 

ਦੱਸ ਦਈਏ ਕਿ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਭਾਜਪਾ ਦੇ ਗੁੰਡਿਆਂ ਨੇ ਪੋਸਟਰ ਅਤੇ ਬੈਨਰ ਪਾੜ ਦਿੱਤੇ, ਵਾਹਨਾਂ ਦੀ ਭੰਨਤੋੜ ਕੀਤੀ ਹੈ। ਉਹ ਯਾਤਰਾ ਨੂੰ ਮਿਲ ਰਹੇ ਸਮਰਥਨ ਤੋਂ ਘਬਰਾਏ ਹੋਏ ਹਨ। ਇੱਕ ਦਿਨ ਪਹਿਲਾਂ ਹੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਸੀ ਕਿ ਕਾਂਗਰਸ ਦੀ ਨਿਆਂ ਯਾਤਰਾ ਨੂੰ ਸੁਰੱਖਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਸ਼ਹਿਰ ਤੋਂ ਬਾਹਰ ਜਾਣ ਦਿੱਤਾ ਜਾਵੇਗਾ। 

ਨਾਲ ਹੀ ਜੈਰਾਮ ਰਮੇਸ਼ ਨੇ ਕਿਹਾ ਕਿ ਮੈਂ ਭਾਜਪਾ ਪ੍ਰਧਾਨ ਜੇਪੀ ਨੱਡਾ ਜੀ ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਸਿਰਫ਼ 2 ਗੱਲਾਂ ਕਹਿਣ ਦੀ ਬੇਨਤੀ ਕਰਦਾ ਹਾਂ। ਪਹਿਲਾ- ਸਾਨੂੰ ਉਸਦੀ ਆਰ.ਐਸ.ਐਸ.-ਭਾਜਪਾ ਪ੍ਰਤੀ ਵਫ਼ਾਦਾਰੀ ਦੇ ਨਵੇਂ ਸਬੂਤ ਦੀ ਲੋੜ ਨਹੀਂ ਹੈ। ਦੂਜਾ- ਜਿਸ ਰੂਟ ਤੋਂ ਜੇਪੀ ਨੱਡਾ ਜੀ ਦੀ ਰੈਲੀ ਹੋਈ ਸੀ, ਉਸੇ ਰੂਟ ਤੋਂ ‘ਭਾਰਤ ਜੋੜੋ ਨਿਆਂ ਯਾਤਰਾ’ ਕੱਢਣ ਦੀ ਇਜਾਜ਼ਤ ਦਿਓ। 

ਪਾਰਟੀ ਨੇਤਾ ਗੌਰਵ ਗੋਗੋਈ ਨੇ ਕਿਹਾ ਕਿ ਅਸੀਂ ‘ਭਾਰਤ ਜੋੜੋ ਨਿਆਂ ਯਾਤਰਾ’ ਰਾਹੀਂ ਅਸਾਮ ਦੀ ਸੁੰਦਰਤਾ, ਸੱਭਿਆਚਾਰਕ ਇਤਿਹਾਸ ਅਤੇ ਤਾਲਮੇਲ ਨੂੰ ਉਜਾਗਰ ਕਰ ਰਹੇ ਹਾਂ। ਇਸ ਦੇ ਨਾਲ ਹੀ ਭਾਜਪਾ ਸਰਕਾਰ ਆਪਣੀ ਛੋਟੀ ਮਾਨਸਿਕਤਾ ਨਾਲ ਲੋਕਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕਰ ਰਹੀ ਹੈ। 

ਰਾਹੁਲ ਗਾਂਧੀ ਵੱਖ-ਵੱਖ ਥਾਵਾਂ ‘ਤੇ ਜਾ ਕੇ ਸ਼ਾਂਤੀ ਦੀ ਅਰਦਾਸ ਕਰ ਰਹੇ ਹਨ ਅਤੇ ਇਸ ਯਾਤਰਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਭਾਜਪਾ ਦੇ ਗੁੰਡੇ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਦੁਕਾਨਦਾਰਾਂ, ਵਪਾਰੀਆਂ, ਰੇਹੜੀ ਚਾਲਕਾਂ ਅਤੇ ਨੌਜਵਾਨਾਂ ਨੂੰ ਧਮਕੀਆਂ ਦੇ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਨੀਂਦ ਉੱਡ ਗਈ ਹੈ। 

ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਭਾਜਪਾ ਨੇ ਦੇਸ਼ ਦੇ ਲੋਕਾਂ ਨੂੰ ਸੰਵਿਧਾਨ ਵੱਲੋਂ ਦਿੱਤੇ ਹਰ ਹੱਕ ਅਤੇ ਇਨਸਾਫ਼ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਹੈ। ਭਾਜਪਾ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਇਸ ਰਾਹੀਂ ਲੋਕਤੰਤਰ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ।

 ਉਨ੍ਹਾਂ ਕਿਹਾ ਕਿ ਕਾਂਗਰਸ ਅਸਾਮ ਦੀ ਭਾਜਪਾ ਸਰਕਾਰ ਦੀਆਂ ਇਨ੍ਹਾਂ ਚਾਲਾਂ ਅਤੇ ਹਮਲਿਆਂ ਤੋਂ ਡਰਨ ਵਾਲੀ ਨਹੀਂ ਹੈ, ਜੋ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਹੈ। ਅਸੀਂ ਭਾਜਪਾ ਦੇ ਇਨ੍ਹਾਂ ਗੁੰਡਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਾਂਗੇ। 

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸ਼ਨੀਵਾਰ (20 ਜਨਵਰੀ) ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 22 ਜਨਵਰੀ ਨੂੰ ਭਾਰਤ ਜੋੜੋ ਨਿਆਂ ਯਾਤਰਾ ਦਾ ਨੌਵਾਂ ਦਿਨ ਹੈ। ਰਾਹੁਲ ਗਾਂਧੀ ਸਵੇਰੇ 7 ਵਜੇ ਨਗਾਓਂ ਜ਼ਿਲ੍ਹੇ ਦੇ ਬੋਰਦੋਵਾ ਸਤਰਾ ਜਾਣਗੇ ਅਤੇ ਸ਼੍ਰੀ ਸ਼ੰਕਰਦੇਵ ਨੂੰ ਸ਼ਰਧਾਂਜਲੀ ਭੇਟ ਕਰਨਗੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...