October 23, 2026, 1:50 pm
----------- Advertisement -----------
HomeNewsBreaking Newsਕਾਲਿੰਦੀ ਐਕਸਪ੍ਰੈਸ ਨੂੰ ਪਲਟਾਉਣ ਦੀ ਕੋਸ਼ਿਸ਼, ਰੇਲਗੱਡੀ ਟਰੈਕ 'ਤੇ ਸਿਲੰਡਰ ਨਾਲ ਟਕਰਾਈ,...

ਕਾਲਿੰਦੀ ਐਕਸਪ੍ਰੈਸ ਨੂੰ ਪਲਟਾਉਣ ਦੀ ਕੋਸ਼ਿਸ਼, ਰੇਲਗੱਡੀ ਟਰੈਕ ‘ਤੇ ਸਿਲੰਡਰ ਨਾਲ ਟਕਰਾਈ, ਪੈਟਰੋਲ ਤੇ ਬਾਰੂਦ ਵੀ ਮਿਲਿਆ, 6 ਸ਼ੱਕੀ ਹਿਰਾਸਤ ‘ਚ

Published on

----------- Advertisement -----------

ਕਾਨਪੁਰ, 9 ਸਤੰਬਰ 2024 – ਯੂਪੀ ਦੇ ਕਾਨਪੁਰ ਵਿੱਚ ਇੱਕ ਵਾਰ ਫਿਰ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਅਨਵਰ-ਕਾਸਗੰਜ ਮਾਰਗ ‘ਤੇ ਐਤਵਾਰ ਦੇਰ ਸ਼ਾਮ ਵਾਪਰੀ। ਕਾਲਿੰਦੀ ਐਕਸਪ੍ਰੈਸ ਟਰੈਕ ‘ਤੇ ਰੱਖੇ ਸਿਲੰਡਰ ਨਾਲ ਟਕਰਾ ਗਈ। ਸਿਲੰਡਰ ਨਹੀਂ ਫਟਿਆ ਅਤੇ ਟਰੇਨ ਨਾਲ ਟਕਰਾ ਕੇ ਪਟੜੀ ਦੇ ਕਿਨਾਰੇ ਜਾ ਡਿੱਗਿਆ।

ਕਾਲਿੰਦੀ ਐਕਸਪ੍ਰੈਸ ਦੇ ਲੋਕੋ ਪਾਇਲਟ ਨੇ ਤੁਰੰਤ ਸੀਨੀਅਰ ਅਧਿਕਾਰੀ ਨੂੰ ਸੂਚਿਤ ਕੀਤਾ। ਘਟਨਾ ਤੋਂ ਬਾਅਦ ਆਰਪੀਐਫ, ਜੀਆਰਪੀ ਅਤੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨੇ ਜਾਂਚ ਕੀਤੀ। ਹੁਣ IB, STF ਅਤੇ ATS ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।

ਟਰੈਕ ਤੋਂ ਸਿਲੰਡਰ ਤੋਂ ਇਲਾਵਾ ਪੈਟਰੋਲ, ਮਾਚਿਸ ਅਤੇ ਬੈਗ ਮਿਲਿਆ ਹੈ। ਬੈਗ ਵਿੱਚੋਂ ਬਾਰੂਦ ਵਰਗਾ ਪਦਾਰਥ ਮਿਲਿਆ ਹੈ। ਆਰਪੀਐਫ ਨੇ ਕਿਹਾ ਕਿ ਅੱਤਵਾਦੀ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਸ ਘਟਨਾ ਦੀ ਜਾਂਚ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ। ਛੇ ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਪੁਲੀਸ ਨੇ ਇਲਾਕੇ ਦੇ ਜਮਾਤੀਆਂ ਨੂੰ ਵੀ ਰਡਾਰ ’ਤੇ ਲੈ ਲਿਆ ਹੈ। ਡੀਸੀਪੀ ਪੱਛਮੀ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਇਲਾਕਿਆਂ ਤੋਂ ਆਉਣ ਵਾਲੇ ਜਮਾਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਮਾਤੀ ਕਿੱਥੋਂ ਆਏ ਅਤੇ ਕਿੱਥੇ ਰਹਿ ਰਹੇ ਹਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...