July 30, 2026, 1:45 am
----------- Advertisement -----------
HomeNewsLatest Newsਆਸਟ੍ਰੇਲੀਆ ਨੂੰ ਅਗਲੇ ਸਾਲ ਕਵਾਡ ਸੰਮੇਲਨ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼

ਆਸਟ੍ਰੇਲੀਆ ਨੂੰ ਅਗਲੇ ਸਾਲ ਕਵਾਡ ਸੰਮੇਲਨ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼

Published on

----------- Advertisement -----------

ਟੋਕੀਓ ‘ਚ ਚੱਲ ਰਹੀ ਕਵਾਡ ਬੈਠਕ ਖਤਮ ਹੋ ਗਈ ਹੈ। ਇਹ ਬੈਠਕ ਕਰੀਬ ਦੋ ਘੰਟੇ ਚੱਲੀ। ਇਸ ਮੀਟਿੰਗ ਵਿੱਚ ਰੂਸ-ਯੂਕਰੇਨ ਜੰਗ ਤੋਂ ਲੈ ਕੇ ਚੀਨ ਦੀ ਤਾਨਾਸ਼ਾਹੀ ਤੱਕ ਦੇ ਮੁੱਦੇ ਉਠਾਏ ਗਏ। ਸਾਰੇ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰਾਂ ਵਿੱਚ ਸ਼ਾਂਤੀ ਸਥਾਪਤ ਕਰਨ ਦਾ ਦ੍ਰਿੜ ਸੰਕਲਪ ਲਿਆ। ਕਵਾਡ ਮੀਟਿੰਗ ਦੌਰਾਨ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ, ਐਂਥਨੀ ਅਲਬਾਨੀਜ਼ ਨੂੰ ਅਗਲੇ ਸਾਲ ਕਵਾਡ ਸੰਮੇਲਨ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼ ਕੀਤੀ ਗਈ।
ਜਾਪਾਨ ਵਿੱਚ ਪੀ.ਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਵਾਡ (QUAD) ਸਿਖਰ ਸੰਮੇਲਨ ਤੋਂ ਬਾਅਦ ਇੱਕ ਦੁਵੱਲੀ ਮੀਟਿੰਗ ਕੀਤੀ। ਇਸ ਦੌਰਾਨ ਬਿਡੇਨ ਨੇ ਕੋਰੋਨਾ ਦੌਰ ਦੌਰਾਨ ਭਾਰਤ ਦੇ ਕੰਮ ਦੀ ਤਾਰੀਫ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੀ ਸਾਂਝੇਦਾਰੀ ਸਹੀ ਅਰਥਾਂ ਵਿੱਚ ਭਰੋਸੇ ਦੀ ਭਾਈਵਾਲੀ ਹੈ। ਸਾਡੇ ਸਾਂਝੇ ਹਿੱਤਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਭਰੋਸੇ ਦੇ ਇਸ ਬੰਧਨ ਨੂੰ ਮਜ਼ਬੂਤ ​​ਕੀਤਾ ਹੈ।
ਸਿਖਰ ਸੰਮੇਲਨ ਤੋਂ ਪਹਿਲਾਂ ਬਿਡੇਨ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਦੀ ਸ਼ਲਾਘਾ ਕੀਤੀ। ਬਿਡੇਨ ਨੇ ਮਹਾਮਾਰੀ ਨਾਲ ਨਜਿੱਠਣ ਲਈ ਚੀਨ ਅਤੇ ਭਾਰਤ ਦੀ ਤੁਲਨਾ ਕਰਦਿਆਂ ਚੀਨ ਨੂੰ ਅਸਫਲ ਦੱਸਿਆ। ਉਨ੍ਹਾਂ ਕਿਹਾ ਕਿ ਵੱਡੀ ਆਬਾਦੀ ਦੇ ਬਾਵਜੂਦ ਭਾਰਤ ਨੇ ਲੋਕਤਾਂਤਰਿਕ ਤਰੀਕੇ ਨਾਲ ਕੋਰੋਨਾ ‘ਤੇ ਕਾਬੂ ਪਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...